December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 17 ਜਨਵਰੀ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਵਿੱਚ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਜਦ 30 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ  ਕੋਠੇ ਮੱਲੂਆਣਾ ਦੇ ਸੁਖਦੇਵ ਸਿੰਘ, ਜਗਤਾਰ ਸਿੰਘ, ਧਨਵੰਤ ਸਿੰਘ, ਕਰਮਦੀਪ ਸਿੰਘ, ਸ਼ਰਨਦੀਪ ਸਿੰਘ, ਕਰਨੈਲ ਸਿੰਘ, ਸੁਖਦੀਪ ਸਿੰਘ, ਜਸਪਾਲ ਕੌਰ, ਰਾਕੇਸ਼ ਸਿੰਘ, ਮਨਜੋਤ ਕੌਰ ਗੁਰਜੀਤ ਕੌਰ, ਵੀਰਪਾਲ ਕੌਰ, ਰਾਜਬੀਰ ਕੌਰ, ਮਹਿਕਪ੍ਰੀਤ ਸਿੰਘ, ਰੀਤੂ ਰਾਣੀ, ਲਲਿਤਾ ਰਾਣੀ, ਸੁਬ੍ਹਾ ਰਾਣੀ, ਸੁਖਪਾਲ ਸਿੰਘ, ਕੁਲਵੰਤ ਸਿੰਘ, ਮਨਪ੍ਰੀਤ ਕੌਰ, ਮਨਜੀਤ ਕੌਰ, ਸੁਖਬੀਰ ਕੌਰ, ਬੇਅੰਤ ਕੌਰ, ਮਨਜਿੰਦਰ ਸਿੰਘ, ਹਰਭਜਨ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਗਰੇਵਾਲ, ਬੂਟਾ ਸਿੰਘ, ਸੁਖਪ੍ਰੀਤ ਸਿੰਘ ਸਮੇਤ ਕੁੱਲ 30 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ ਤੇ ਪਾਰਟੀ  ਸਨਮਾਨਿਤ ਕੀਤਾ।
ਮਹਿਰਾਜ ਤੋਂ ਮਿਲ ਰਹੇ ਸਮਰਥਨ ਦਾ ਮੁੱਲ ਵਿਕਾਸ ਨਾਲ ਮੋੜਾਂਗੇ- ਗੁਰਪ੍ਰੀਤ ਮਲੂਕਾ  
ਮਲੂਕਾ ਨੇ ਕਿਹਾ ਕਿ ਕੈਪਟਨ ਦੇ ਪੁਰਖਿਆਂ ਦੇ ਪਿੰਡ ਹੋਣ ਦੇ ਬਾਵਜੂਦ ਵੀ ਕਾਂਗਰਸ ਨੇ ਮਹਿਰਾਜ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ। ਮੰਤਰੀ ਬਣਨ ਤੋਂ ਬਾਅਦ ਮਾਲ ਮੰਤਰੀ ਨੇ ਮਹਿਰਾਜ ਦੇ ਲੋਕਾਂ ਦੀ ਸਾਰ ਨਹੀਂ ਲਈ। ਮਲੂਕਾ ਨੇ ਕਿਹਾ ਕਿ ਮਹਾਰਾਜ ਦੀ ਸੰਗਤ ਵੱਲੋਂ ਮਿਲ ਰਹੇ ਸਮਰਥਨ ਦਾ ਮੁੱਲ ਸ਼੍ਰੋਮਣੀ ਅਕਾਲੀ ਦਲ ਵਿਕਾਸ ਰਾਹੀਂ ਮੋੜੇਗੀ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਮਹਿਰਾਜ ਦਾ ਸ਼ਹਿਰਾਂ ਦੀ ਤਰਜ਼ ਤੇ ਵਿਕਾਸ ਕਰਵਾਇਆ ਜਾਵੇਗਾ l ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਹਿਰਾਜ ਹਰਿੰਦਰ ਸਿੰਘ ਹਿੰਦਾ, ਗੁਰਲਾਲ ਸਿੰਘ ਸਰਪੰਚ, ਉਜਾਗਰ ਸਿੰਘ, ਗਮਦੂਰ ਸਿੰਘ, ਹਰਮੇਲ ਸਿੰਘ, ਗੁਰਲਾਲ ਸਿੰਘ ਮੈਬਰ, ਮਲਕੀਤ ਸਿੰਘ ਮੈਬਰ, ਸੈਬਰ ਸਿੰਘ, ਮੱਖਣ ਸਿੰਘ ਜਗਜੀਤ ਸਿੰਘ, ਗੁਰਾਤਾਰ ਸਿੰਘ ਮੈਬਰ, ਬਿੰਦਰ ਸਿੰਘ, ਮਨਜੀਤ ਸਿੰਘ, ਜੰਗੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।ਪ੍ਰੈੱਸ ਨੂੰ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ।
100830cookie-checkਮਹਿਰਾਜ ਵਿੱਚ ਵੱਖ ਵੱਖ ਪਾਰਟੀਆਂ ਨੂੰ ਛੱਡ 30 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ     
error: Content is protected !!