ਚੜ੍ਹਤ ਪੰਜਾਬ ਦੀ
ਲੁਧਿਆਣਾ,12 ਮਾਰਚ(ਸਤ ਪਾਲ ਸੋਨੀ) : ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਿਛਲੇ 31 ਸਾਲਾਂ ਦੇ ਲੰਮੇ ਅਰਸੇ ਤੋ ਸ਼ਬਦ ਗੁਰੂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਦਾ ਅਧਿਆਤਮਕ ਤੇ ਰੁਹਾਨੀਅਤ ਦਾ ਸ਼ੰਦੇਸ਼ ਦੇਣ ਵਿੱਚ ਆਪਣਾ ਮੋਹਰੀ ਰੋਲ ਨਿਭਾ ਰਿਹਾ 32 ਵਾਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਦੇ ਨਾਲ ਆਰੰਭ ਹੋਇਆ।
ਗੁਰਮਤਿ ਸਮਾਗਮ ਅੰਦਰ ਪ੍ਰਮੱਖ ਸੰਤ-ਮਹਾਂਪੁਰਖਾਂ, ਪੰਥਕ ਸ਼ਖਸ਼ੀਅਤਾਂ ਤੇ ਕੀਰਤਨੀ ਜੱਥਿਆਂ ਨੇ ਭਰੀਆਂ ਹਾਜ਼ਰੀਆਂ
ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵੱਲੋ ਆਰੰਭ ਕੀਤੇ ਗਏ ਪਾਵਨ ਤਿਉਹਾਰ ਹੋਲਾ ਮੁਹੱਲਾ ਅਤੇ ਬਾਬਾ ਨੰਦ ਸਿੰਘ ਜੀ ਅਤੇ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਕੀਤੇ ਗਏ ਉਕਤ 32 ਵੇਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਨਾਨਕਸਰ ਸੰਪ੍ਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ,ਬਾਬਾ ਸੁਖਦੇਵ ਸਿੰਘ ਜੀ,ਸੰਤ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ,ਮਹੰਤ ਪ੍ਰਿਤਪਾਲ ਸਿੰਘ ਜੀ ਮਿੱਠਾ ਟਿਵਾਣਾ ਤੇ ਮਾਤਾ ਵਿਪਨਪ੍ਰੀਤ ਕੌਰ ਜੀ ਨੇ ਆਪਣੀਆਂ ਹਾਜ਼ਰੀਆਂ ਭਰੀਆਂ।
ਗੁਰਮਤਿ ਸਮਾਗਮ ਦੇ ਪਹਿਲੇ ਦਿਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਹੁੰਮ ਹੁੰਮਾ ਕੇ ਪੁੱਜੀਆਂ
ਇਸ ਦੌਰਾਨ ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਅਧਿਆਤਮਕ ਤੇ ਰੁਹਾਨੀਅਤ ਦੇ ਰੰਗ ਵਿੱਚ ਰੰਗਦੀ ਹੈ ਉੱਥੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਪ੍ਰਮਾਤਮਾ ਦੀ ਬੰਦਗੀ ਕਰਕੇ ਆਪਣਾ ਜੀਵਨ ਸਫ਼ਲ ਕਰਨ ਦਾ ਉਪਦੇਸ਼ ਵੀ ਦਿੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਹਰ ਸਾਲ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਕਰਵਾਉਣ ਦਾ ਨਿੱਘਾ ਉਪਰਾਲਾ ਤੇ ਉੱਦਮ ਕਰਨ ਵਾਲੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਵੱਲੋਂ ਇਸ ਵਾਰ ਦਾ ਗੁਰਮਤਿ ਸਮਾਗਮ ਜੋ ਹੋਲੇ ਮੁਹੱਲੇ ਦੇ ਪਾਵਨ ਤਿਉਹਾਰ ਅਤੇ ਨਾਨਕਸਰ ਸੰਪ੍ਰਦਾ ਦੇ ਮਹਾਂਪੁਰਖਾ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।ਉਹ ਸਮੁੱਚੀਆਂ ਸੰਗਤਾਂ ਨੂੰ ਭਗਤੀ ਤੇ ਸ਼ਕਤੀ ਦੇ ਸਕੰਲਪ ਨਾਲ ਜੋੜਦਾ ਹੈ।ਗੁਰਮਤਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਜੀ ਲਾਲ ‘ਦਿੱਲੀ ਵਾਲੇ’, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਜਸਕਰਨ ਸਿੰਘ ‘ਪਟਿਆਲੇ ਵਾਲੇ’, ਭਾਈ ਗੁਰਸ਼ਰਨ ਸਿੰਘ ‘ਲੁਧਿਆਣੇ ਵਾਲੇ’ ਅਤੇ ਭਾਈ ਦਵਿੰਦਰ ਸਿੰਘ ਸੋਢੀ ਦੇ ਜੱਥਿਆਂ ਨੇ ਗੁਰੂ ਸਾਹਿਬਾ ਵੱਲੋ ਉਚਰੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ, ਉੱਥੇ ਵਿਸ਼ੇਸ਼ ਤੌਰ ਤੇ ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਹੋਲੇ ਮੁਹੱਲੇ ਦੇ ਤਿਉਹਾਰ ਨੂੰ ਸਮਰਪਿਤ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਰਵਾਇਤੀ ਮੁਹੱਲੇ ਦਾ ਗਾਇਨ ਕਰਕੇ ਸਮੁੱਚੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਦਿੱਤਾ।
ਗੁਰੂ ਸਾਹਿਬ ਜੀ ਦੀਆਂ ਵਿਰਾਸਤੀ ਨਿਸ਼ਾਨੀਆਂ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਹੋਈਆਂ ਮੰਤਰ -ਮੁੰਗਧ
ਸਮਾਗਮ ਦੀ ਸਮਾਪਤੀ ਤੋ ਪਹਿਲਾਂ ਭਾਈ ਦਵਿੰਦਰ ਸਿੰਘ ਸੋਢੀ ਦੇ ਵੱਲੋ ਉਚੇਚੇ ਤੌਰ ਤੇ ਕੀਤੇ ਗਏ ਇਤਿਹਾਸ ਉਪਰਾਲੇ ਸਦਕਾ ਭਾਈ ਬੂਟਾ ਸਿੰਘ ਤੇ ਗੁਰਪ੍ਰੀਤ ਸਿੰਘ ਜੀ (ਭਾਈ ਰੂਪਾ ਜੀ ਦੀ ਪੀੜ੍ਹੀ ਵਿੱਚੋਂ) ਦੇ ਵੱਲੋਂ ਇੱਕਤਰ ਹੋਈਆਂ ਸੰਗਤਾਂ ਨੂੰ ਵੱਖ ਵੱਖ ਗੁਰੂ ਸਾਹਿਬਾਨ ਦੀਆਂ ਵਿਰਾਸਤੀ ਨਿਸ਼ਾਨੀਆਂ ਦੇ ਖੁੱਲ੍ਹੇ ਰੂਪ ਵਿੱਚ ਦਰਸ਼ਨ ਦੀਦਾਰੇ ਕਰਵਾਏ ਗਏ ਜਿੰਨਾਂ ਦੇ ਦਰਸ਼ਨ ਕਰਕੇ ਸੰਗਤਾਂ ਭਾਵ ਵਿਭੋਰ ਹੋ ਉੱਠੀਆਂ। ਇਸ ਮੌਕੇ ਭਾਈ ਦਵਿੰਦਰ ਸਿੰਘ ਸੋਢੀ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਸਮੇਤ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਸਾਂਝੇ ਤੌਰ ਤੇ ਸਮਾਗਮ ਅੰਦਰ ਪੁੱਜੇ ਸੰਤ -ਸਮਾਗਮ ਅੰਦਰ ਪੁੱਜੇ ਸੰਤ -ਮਹਾਪੁਰਸ਼ਾਂ, ਧਾਰਮਿਕ ਸ਼ਖਸ਼ੀਅਤਾਂ ਸਮੇਤ ਸਮੂਹ ਕੀਰਤਨੀ ਜੱਥਿਆਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ, ਜਗਜੀਤ ਸਿੰਘ ਅਹੂਜਾ, ਰਜਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ, ਅਵਤਾਰ ਸਿੰਘ ਬੀ.ਕੇ., ਹਰਪਾਲ ਸਿੰਘ ਖਾਲਸਾ ਫਰਨੀਚਰ , ਐੱਸ.ਪੀ. ਸਿੰਘ ਖੁਰਾਣਾ, ਸੰਦੀਪ ਸਿੰਘ ਧਵਨ, ਭੂਪਿੰਦਰ ਸਿੰਘ ਨਿਸ਼ਕਾਮ, ਗੁਰਪੀਤ ਸਿੰਘ,,ਬੀਬੀ ਕੁਲਵਿੰਦਰ ਕੌਰ ਬਿਲਗੇ ਵਾਲੇ, ਮਹਿੰਦਰ ਸਿੰਘ , ਸਰੂਪ ਸਿੰਘ ਜੀ ਬਿਲਗਾ,ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਸੇਠੀ,ਖੁਸ਼ਦਿਲ ਸਿੰਘ, ਸਤਨਾਮ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ ਬਿੱਟੂ, ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
1095200cookie-check32ਵਾਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਖਾਲਸਾਈ ਜਾਹੋ ਜਲਾਲ ਦੇ ਨਾਲ ਆਰੰਭ