ਚੜ੍ਹਤ ਪੰਜਾਬ ਦੀ
ਲੁਧਿਆਣਾ (ਰਵੀ ਵਰਮਾ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋ ਸਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਚਲ ਰਹੀ ਖੂਨਦਾਨ ਕੈਂਪਾਂ ਦੀ ਲੜੀ ਦੋਰਾਨ ਅੱਜ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁਖ ਸੇਵਾਦਾਰ ਜਥੇ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 461ਵਾਂ ਮਹਾਨ ਖੂਨਦਾਨ ਕੈਂਪ ਗੁਰੂਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖ਼ਸ਼ ਸਿੰਘ ਬਚੀਵਿੰਡ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਲੜਾਈ ਲੜ ਰਹੇ ਬੱਚੇ ਦੀ ਮਾਂ ਦੇ ਹੰਝੂ ਬੱਚੇ ਦੀ ਜ਼ਿੰਦਗੀ ਨਹੀਂ ਬਚਾ ਸਕਦੇ। ਖੂਨਦਾਨ ਕੈਂਪ ਰਾਹੀਂ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਸੰਸਾਰ ਵਿਚ ਸਭ ਤੋਂ ਵੱਡਾ ਪੁੰਨ ਹੈ ਇਸ ਮੌਕੇ ਤੇ ਮੈਨੇਜਰ ਗੁਰਬਖ਼ਸ਼ ਬਚੀਵਿੰਡ ਨੇ 100 ਖੂਨਦਾਨ ਕਰਨ ਵਾਲਿਆਂ ਯੋਧਿਆ ਨੂੰ “ਦਾ ਸੇਵਿਆਰ ਕੋਵਿਡ-19” ਦੇ ਐਵਾਰਡ ਨਾਲ ਸਨਮਾਨਿਤ ਕੀਤਾ। ਅਤੇ ਦਸਿਆ ਕਿ ਖੂਨਦਾਨ ਕੈਂਪ ਪ੍ਰੀਤ ਅਤੇ ਰਘੂਨਾਥ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਲਗਾਇਆ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ।
ਇਸ ਮੌਕੇ ਤੇ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਦਲੀਪ ਕੁਮਾਰ, ਬੌਬੀ,ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਘੇਲ ਸਿੰਘ ਹਵਾਰਾ, ਸੁਖਵੰਤ ਸਿੰਘ ਚੌਧਰੀ, ਗੁਰਮੀਤ ਸਿੰਘ,ਜਸਬੀਰ ਸਿੰਘ ਗਿਲ,ਮਨਵੀਰ ਸਿੰਘ,ਹਰਪਾਲ ਸਿੰਘ,ਬਾਬਾ ਭਾਨਾ,ਵਿਜੇ ਕੁਮਾਰ ਆਦਿ ਹਾਜ਼ਰ ਸਨ