December 22, 2024

Loading

ਲੁਧਿਆਣਾ, 30 ਅਪ੍ਰੈੱਲ( ਸਤਪਾਲ ਸੋਨੀ ) :  ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਅੱਜ ਜ਼ਿਲਾ ਲੁਧਿਆਣਾ ਵਿੱਚ ਅੱਜ 48 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨਾਂ ਵਿੱਚ 38 ਮਾਮਲੇ ਨੰਦੇੜ ਸਾਹਿਬ ਨਾਲ ਸੰਬੰਧਤ ਹਨ, ਜਦਕਿ 1 ਮਾਮਲਾ ਔਰਤਾਂ ਦੀ ਜੇਲ ਨਾਲ ਸੰਬੰਧਤ ਹੈ, 2 ਮਜ਼ਦੂਰ (ਜਿਨਾਂ ਵਿੱਚੋਂ 1 ਗਵਾਲੀਅਰ ਤੋਂ ਆਇਆ ਹੈ ਅਤੇ ਇੱਕ ਸਿੱਧਾ ਸਿਵਲ ਹਸਪਤਾਲ ਆਇਆ ਸੀ), ਇਸੇ ਤਰਾਂ 6 ਜ਼ਿਲਾ ਲੁਧਿਆਣਾ ਦੇ ਵੱਖਵੱਖ ਖੇਤਰਾਂ ਨਾਲ ਸੰਬੰਧਤ ਅਤੇ 1 ਮਾਮਲਾ ਜ਼ੇਰੇ ਇਲਾਜ਼ ਬੀ. ਡੀ. ਪੀ. . ਦੇ ਸੰਪਰਕ ਨਾਲ ਸੰਬੰਧਤ ਹੈ ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 2380 ਨਮੂਨੇ ਲਏ ਗਏ ਹਨ, ਜਿਨਾਂ ਵਿੱਚ 77 ਪਾਜ਼ੀਟਿਵ (ਇਕੱਲੇ ਜ਼ਿਲਾ ਲੁਧਿਆਣਾ ਦੇ) ਹਨ 8 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਮੌਤਾਂ ਹੋ ਚੁੱਕੀਆਂ ਹਨਸ੍ਰੀ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਦੀ ਗੰਭੀਰਤਾ ਨੂੰ ਸਮਝਣ ਅਤੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਉਨਾਂ ਕਿਹਾ ਕਿ ਲੋਕਾਂ ਨੂੰ ਜੋ ਖੁੱਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦਿੱਤੀ ਗਈ ਹੈ, ਉਹ ਉਸਦਾ ਨਜਾਇਜ਼ ਫਾਇਦਾ ਨਾ ਉਠਾਉਣ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਉਨਾਂ ਸਪੱਸ਼ਟ ਕੀਤਾ ਕਿ ਜੇਕਰ ਲੋਕਾਂ ਵਿੱਚੋਂ ਇਸ ਖੁੱਲ ਨੂੰ ਲੈ ਕੇ ਸਹਿਯੋਗ ਨਾ ਕੀਤਾ ਗਿਆ ਤਾਂ ਪੁਲਿਸ ਨੂੰ ਸਖ਼ਤੀ ਵੀ ਕਰਨੀ ਪੈ ਸਕਦੀ ਹੈ

ਸ੍ਰੀ ਅਗਰਵਾਲ ਨੇ ਮੁੜ ਸਪੱਸ਼ਟ ਕੀਤਾ ਹੈ ਕਿ ਅੱਜ ਤੋਂ ਕਰਫਿਊ/ਲੌਕਡਾਊਨ ਵਿੱਚ ਦਿੱਤੀ ਢਿੱਲ ਦੌਰਾਨ ਜਿਹੜੀਆਂ ਦੁਕਾਨਾਂ ਕੋਲ ਜ਼ਰੂਰੀ ਘਰੇਲੂ ਵਸਤਾਂ, ਖੇਤੀਬਾੜੀ ਉਪਕਰਨ, ਹਾਰਡਵੇਅਰ ਆਦਿ ਦੀ ਪਹਿਲਾਂ ਹੀ ਪ੍ਰਵਾਨਗੀ ਲਈ ਹੋਈ ਹੈ, ਉਹ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ ਸਕਦੀਆਂ ਹਨ ਉਹ ਘਰਘਰ ਡਲਿਵਰੀ ਦਾ ਕੰਮ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਸਕਦੇ ਹਨ ਇਸ ਸਮੇਂ ਦੌਰਾਨ ਕਾਊਂਟਰ ਸੇਲ ਬਿਲਕੁਲ ਵੀ ਨਹੀਂ ਕੀਤੀ ਜਾ ਸਕੇਗੀ ਦੁਕਾਨਦਾਰਾਂ ਨੂੰ ਆਪਣੀ ਦੁਕਾਨ ਦੇ ਅੰਦਰ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਸਕ, ਦਸਤਾਨੇ ਆਦਿ ਪਾਉਣੇ ਲਾਜ਼ਮੀ ਹੋਣਗੇ ਅਤੇ ਦੁਕਾਨ ਵਿੱਚ ਭੀੜ ਨਹੀਂ ਹੋਣ ਦੇਣੀ ਅਤੇ ਲੋਕਾਂ ਵਿੱਚ 2 ਮੀਟਰ ਦੀ ਸਮਾਜਿਕ ਦੂਰੀ ਵੀ ਜ਼ਰੂਰੀ ਹੋਵੇਗੀ ਜੇਕਰ ਦੁਕਾਨਦਾਰ ਇਸ ਵਿੱਚ ਅਸਫ਼ਲ ਰਹਿੰਦਾ ਹੈ ਤਾਂ ਉਸ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਜਾਵੇਗੀਉਨਾਂ ਕਿਹਾ ਕਿ ਇਸ ਢਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਕਈ ਤਰਾਂ ਦੇ ਸਵਾਲ ਹਨ, ਜਿਨਾਂ ਬਾਰੇ ਸਪੱਸ਼ਟ ਕੀਤਾ ਜਾਂਦਾ ਹੈ ਕਿ ਜੋ ਵੀ ਲੋਕ ਦੁਕਾਨਾਂਤੇ ਜਾਣਾ ਚਾਹੁੰਦੇ ਹਨ, ਉਨਾਂ ਨੂੰ ਸਵੇਰੇ 7 ਵਜੇ ਤੋਂ 11 ਵਜੇ (ਤਿੰਨ ਘੰਟੇ) ਤੱਕ ਕਿਸੇ ਪਾਸ ਦੀ ਲੋੜ ਨਹੀਂ ਰਹੇਗੀ ਪਰ ਉਹ ਪੈਦਲ ਹੀ ਦੁਕਾਨਾਂ ਤੱਕ ਜਾ ਸਕਣਗੇ ਜੇਕਰ ਕੋਈ ਵਿਅਕਤੀ ਵਾਹਨ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਜਾਵੇਗੀ ਉਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਆਦਿ ਦੀ ਪੂਰਨ ਤੌਰਤੇ ਪਾਲਣਾ ਯਕੀਨੀ ਬਣਾਉਣ ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਭੇਜਣ, ਉਨਾਂ ਦੇ ਮਾਸਕ ਆਦਿ ਪਾਇਆ ਹੋਣਾ ਚਾਹੀਦਾ ਹੈ ਅਤੇ ਦੁਕਾਨਾਂ ਤੋਂ ਖਰੀਦਿਆ ਸਮਾਨ ਅਤੇ ਹੱਥਾਂ ਨੂੰ ਚੰਗੀ ਤਰਾਂ ਸੈਨੀਟਾਈਜ਼ ਕਰਨਾ ਚਾਹੀਦਾ ਹੈ

ਸ੍ਰੀ ਅਗਰਵਾਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਚੱਲਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਕਾਊਂਟਰ ਸੇਲ ਲਈ ਖੁੱਲ ਸਕਦੀਆਂ ਹਨ ਲੋਕ ਬਿਨਾਂ ਕਿਸੇ ਪਾਸ ਦੇ ਪੈਦਲ ਦੁਕਾਨਾਂ ਤੱਕ ਜਾ ਸਕਣਗੇ ਮਾਲਜ਼ ਅਤੇ ਸ਼ਾਪਿੰਗ ਸੈਂਟਰਾਂ ਵਿੱਚ ਮੌਜੂਦ ਦੁਕਾਨਾਂ ਨਹੀਂ ਖੁੱਲ ਸਕਣਗੀਆਂ ਉਨਾਂ ਸਪੱਸ਼ਟ ਕੀਤਾ ਕਿ ਨਾਈ ਆਦਿ ਦੀਆਂ ਦੁਕਾਨਾਂ ਜਾਂ ਸੈਲੂਨ ਆਦਿ ਨਹੀਂ ਖੁੱਲ ਸਕਣਗੇਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਤੋਂ ਸਮਾਨ ਖਰੀਦਣ ਤੋਂ ਬਿਨਾਂ ਕਿਸੇ ਹੋਰ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ ਉਨਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੀਆਂ ਰਿਹਾਇਸ਼ੀ ਕਾਲੋਨੀਆਂ ਅਤੇ ਵਿਹੜਿਆਂ ਵਿੱਚ ਚੱਲਦੀਆਂ ਇਕੱਲੀਆਂ ਦੁਕਾਨਾਂ (ਆਸੇ ਪਾਸੇ ਕੋਈ ਹੋਰ ਦੁਕਾਨ ਨਾ ਹੋਵੇ) ਖੋਲੀਆਂ ਜਾ ਸਕਦੀਆਂ ਹਨ ਬਾਜ਼ਾਰਾਂ ਵਿੱਚਲੀਆਂ ਦੁਕਾਨਾਂ ਨਹੀਂ ਖੋਲੀਆਂ ਜਾ ਸਕਦੀਆਂ ਉਨਾਂ ਦੱਸਿਆ ਕਿ ਹੋਲਸੇਲ ਦੁਕਾਨਾਂ ਸਵੇਰੇ 11 ਵਜੇ ਤੋਂ ਖੋਲੀਆਂ ਜਾ ਸਕਣਗੀਆਂ, ਜੋ ਕਿ ਸਿਰਫ਼ ਅੱਗੇ ਦੁਕਾਨਦਾਰਾਂ ਨੂੰ ਹੀ ਸਮਾਨ ਸਪਲਾਈ ਕਰ ਸਕਣਗੀਆਂਸ੍ਰੀ ਅਗਰਵਾਲ ਨੇ ਦੱਸਿਆ ਕਿ ਜੋ ਮਾਈਗਰੇਟਰੀ ਆਬਾਦੀ ਦੂਜੇ ਰਾਜਾਂ ਵਿੱਚ ਬੈਠੀ ਹੈ, ਉਨਾਂ ਬਾਰੇ ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਜੇਕਰ ਅਜਿਹੀ ਆਬਾਦੀ ਆਪਣੇ ਸੂਬੇ ਨੂੰ ਜਾਣਾ ਚਾਹੁੰਦੀ ਹੈ ਤਾਂ ਉਹ ਵੈੱਬਸਾਈਟ www.covidhelp.punjab.gov.in  ‘ਤੇ ਮਿਤੀ 1 ਮਈ, 2020 ਤੋਂ ਅਪਲਾਈ ਕਰ ਸਕਦੀ ਹੈ ਇਸ ਸੰਬੰਧੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਮੂਵਮੈਂਟ ਤਾਂ ਹੀ ਸੰਭਵ ਹੋ ਸਕੇਗੀ, ਜੇਕਰ ਦੋਵੇਂ ਰਾਜਾਂ ਦੀਆਂ ਸਰਕਾਰਾਂ ਆਪਸ ਵਿੱਚ ਸਹਿਮਤ ਹੋਣਗੀਆਂ ਮੂਵਮੈਂਟ ਕਰਾਉਣ ਤੋਂ ਪਹਿਲਾਂ ਸਾਰੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ, ਜੇਕਰ ਵਿਅਕਤੀ ਸਫ਼ਰ ਲਈ ਫਿੱਟ ਹੋਇਆ ਤਾਂ ਹੀ ਜਾਣ ਦਿੱਤਾ ਜਾਵੇਗਾ ਇਨਾਂ ਲੋਕਾਂ ਦੀ ਮੂਵਮੈਂਟ ਕਿਵੇਂ ਕਰਵਾਈ ਜਾਣੀ ਹੈ, ਉਸ ਬਾਰੇ ਹਦਾਇਤਾਂ ਭਾਰਤ ਸਰਕਾਰ ਵੱਲੋਂ ਜਲਦੀ ਜਾਰੀ ਕੀਤੀਆਂ ਜਾਣਗੀਆਂ

 

57880cookie-checkਜ਼ਿਲਾ ਲੁਧਿਆਣਾ ਵਿੱਚ ਅੱਜ 48 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਲੋਕ ਬਿਮਾਰੀ ਦੀ ਗੰਭੀਰਤਾ ਨੂੰ ਸਮਝਣ ਅਤੇ ਹਦਾਇਤਾਂ ਦੀ ਪਾਲਣਾ ਕਰਨ-ਡਿਪਟੀ ਕਮਿਸ਼ਨਰ
error: Content is protected !!