ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ/ਭਾਈਰੂਪਾ, (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਚ ਅੱਜ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ।ਗੁੰਮਟੀ ਦੇ 49 ਪਰਿਵਾਰਾਂ ਨੇ ਉਕਤ ਦੋਨੋਂ ਪਾਰਟੀਆਂ ਨੂੰ ਅਲਵਿਦਾ ਕਹਿ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਹਲਕਾ ਫੂਲ ਦੇ ਅਕਾਲੀ ਬਸਪਾ ਗੱਠਜੋਡ਼ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਕਾਫ਼ਲੇ ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ। ਮਲੂਕਾ ਨੇ ਦਾਅਵਾ ਕੀਤਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਸਿਰਫ਼ ਹੋਂਦ ਬਚਾਉਣ ਦੀ ਲੜਾਈ ਤੱਕ ਸੀਮਤ ਰਹਿ ਗਈਆਂ ਹਨ।ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੇ ਕਿਸਾਨਾਂ ਤੇ ਨੌਜਵਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ । ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਨੇ ਕਿਸਾਨਾਂ ਦੇ ਪੂਰਨ ਕਰਜ਼ ਮੁਆਫ਼ੀ ਅਤੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਪੂਰੇ ਕਰਨ ਵੱਲ ਇੱਕ ਵੀ ਪੁਲਾਂਘ ਨਹੀਂ ਪੁੱਟੀ । ਸੂਬੇ ਦੇ ਲੋਕ ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਦਾ ਜਵਾਬ ਦੇਣ ਲਈ 20 ਫਰਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਕੇਜਰੀਵਾਲ ਝੂਠੇ ਲਾਰੇ ਅਤੇ ਫ਼ਰਜ਼ੀ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨ ਦੇ ਸੁਪਨੇ ਵੇਖ ਰਿਹਾ ਹੈ l ਖੇਤੀ ਕਾਨੂੰਨਾਂ ,ਪਾਣੀ ਅਤੇ ਪਰਾਲੀ ਦੇ ਮੁੱਦਿਆਂ ਤੇ ਕੇਜਰੀਵਾਲ ਵੱਲੋਂ ਅਪਣਾਏ ਜਾਂਦੇ ਰਹੇ ਦੂਹਰੇ ਮਾਪਦੰਡਾਂ ਤੋਂ ਲੋਕ ਭਲੀ ਭਾਂਤ ਜਾਣੂ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਡੇ ਵੱਡੇ ਵਾਅਦਿਆਂ ਅਤੇ ਲਾਰਿਆਂ ਤੇ ਲੋਕ ਭਰੋਸਾ ਨਹੀਂ ਕਰਨਗੇ।
ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਮੰਨੇਗਾ ਅਕਾਲੀ ਬਸਪਾ ਗੱਠਜੋੜ : ਸਿਕੰਦਰ ਸਿੰਘ ਮਲੂਕਾ
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕੀਤੇ ਗਏ ਵਾਅਦਿਆਂ ਤੋਂ ਵੀ ਵੱਧ ਕੰਮ ਕੀਤਾ ਹੈ। ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਤੇ ਸਰਕਾਰ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਮੰਨ ਕੇ ਅਮਲ ਵਿਚ ਲਿਆਏਗੀ । ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਗੁੰਮਟੀ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਦਾ ਮਲੂਕਾ ਨੇ ਧੰਨਵਾਦ ਕੀਤਾ।
1052000cookie-check ਗੁੰਮਟੀ ਦੇ 49 ਪਰਿਵਾਰ ਪੰਜੇ ਤੇ ਝਾੜੂ ਛੱਡ ਤੱਕੜੀ ਚ ਤੁਲੇ