ਚੜ੍ਹਤ ਪੰਜਾਬ ਦੀ
ਭਗਤਾ ਭਾਈ ਕਾ, 5 ਫਰਵਰੀ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਵਿੱਚ ਚੋਣ ਪ੍ਰਚਾਰ ਸਿਖਰਾਂ ਤੇ ਚੱਲ ਰਿਹਾ ਹੈ । ਉਮੀਦਵਾਰਾਂ ਵੱਲੋਂ ਲੋਕਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਘਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ । ਪਿੰਡ ਪੱਧਰ ਦੀਆਂ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਆਪੋ ਆਪਣੀਆਂ ਪਾਰਟੀਆਂ ਵਿੱਚ ਸ਼ਾਮਲ ਕਰਵਾਉਣ ਲਈ ਵੱਡੇ ਪੱਧਰ ਤੇ ਮੁਹਿੰਮ ਵਿੱਢ ਰੱਖੀ ਹੈ । ਸਿਰੀਏਵਾਲਾ ਦੀ ਅਕਾਲੀ ਬਸਪਾ ਜਥੇਬੰਦੀ ਵੱਲੋਂ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 49 ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਗਿਆ ।
ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਵਾਲੇ ਸਵਰਗੀ ਭਾਈ ਦੇਵ ਸਿੰਘ ਜੀ ਦਾ ਪਰਿਵਾਰ,ਮੈਂਬਰ ਹਾਕਮ ਸਿੰਘ , ਭਾਈ ਭੋਲਾ ਸਿੰਘ, ਭਾਈ ਸੁਰਜੀਤ ਸਿੰਘ ,ਭਾਈ ਨੈਬ ਸਿੰਘ ,ਅਤੇ ਬਲਵੰਤ ਸਿੰਘ ਢਿੱਲੋਂ ਸਮੇਤ ਕੁੱਲ 49 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ । ਮਲੂਕਾ ਨੇ ਕਿਹਾ ਕਿ ਕਾਂਗਰਸ ਵਾਅਦਾ ਖਿਲਾਫੀ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਲੋਕ ਮਨਾਂ ਚ ਉਤਰ ਚੁੱਕੀ ਹੈ ।
ਮਲੂਕਾ ਵੱਲੋਂ ਗੱਠਜੋੜ ਦੇ 80 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ
ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ । ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਮਲੂਕਾ ਨੇ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਆਪ ਲੋਕਾਂ ਨੂੰ ਫ਼ਰਜ਼ੀ ਅੰਕੜਿਆਂ ਨਾਲ ਗੁਮਰਾਹ ਕਰਦੀ ਰਹੀ ਹੈ l ਪੰਜਾਬ ਦੇ ਪਾਣੀ ਅਤੇ ਕਿਸਾਨੀ ਮੁੱਦਿਆਂ ਤੇ ਕੇਜਰੀਵਾਲ ਵੱਲੋਂ ਹਮੇਸ਼ਾ ਦੋਹਰੇ ਮਾਪਦੰਡ ਅਪਣਾਏ ਗਏ ਹਨ । ਮਲੂਕਾ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿਚ ਲਹਿਰ ਨੂੰ ਵੇਖਦਿਆਂ ਗੱਠਜੋਡ਼ ਦੀ ਸਰਕਾਰ ਬਣਨੀ ਤੈਅ ਹੈ । ਅਕਾਲੀ ਬਸਪਾ ਗੱਠਜੋੜ ਘੱਟੋ ਘੱਟ 80 ਸੀਟਾਂ ਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ । ਮਲੂਕਾ ਨੇ ਸਿਰੀਏਵਾਲਾ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਦਾ ਲੋਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਕਰਨ ਲਈ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ ।
1041200cookie-checkਸਿਰੀਏਵਾਲਾ ਦੇ 49 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ