Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
March 18, 2025

Loading

ਲੁਧਿਆਣਾ, 7 ਜੁਲਾਈ ( ਸਤ ਪਾਲ ਸੋਨੀ ) :  ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਮੌਜੂਦ ਸਮੇਂ ਵੀ ਜ਼ਿਲਾ ਲੁਧਿਆਣਾ ਦੇ ਵੱਖਵੱਖ ਹਸਪਤਾਲਾਂ ਵਿੱਚ 522 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਬੀਤੇ ਦਿਨੀਂ ਕੀਤੇ ਗਏ ਟੈਸਟਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ () ਸ੍ਰ. ਅਮਰਜੀਤ ਸਿੰਘ ਬੈਂਸ ਅਤੇ ਖੰਨਾ ਦੇ ਐੱÎ. ਡੀ. ਐੱਮ. ਸ੍ਰ. ਸੰਦੀਪ ਸਿੰਘ ੜਾ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਉਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਦੇ ਮੁੱਖ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣਤੇ ਇਹਤਿਆਤ ਵਰਤਦਿਆਂ ਉਨਾਂ ਸਾਰੇ ਅਧਿਕਾਰੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾ ਦਿੱਤਾ ਗਿਆ ਹੈ, ਜੋ ਪਿਛਲੇ ਦਿਨਾਂ ਦੌਰਾਨ ਉਕਤ ਦੋਵੇਂ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ ਉਨਾਂ ਦੱਸਿਆ ਕਿ ਉਹ ਖੁਦ ਵੀ ਉਕਤ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ ਪਰ ਉਨਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈਇਕਾਂਤਵਾਸ ਕੀਤੇ ਗਏ ਅਧਿਕਾਰੀਆਂ ਵਿੱਚ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਵਧੀਕ ਮੁੱਖ ਪ੍ਰਸਾਸ਼ਕ ਗਲਾਡਾ ਸ੍ਰ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਅਮਰਿੰਦਰ ਸਿੰਘ ਮੱਲੀ ਤੇ ਸ੍ਰ. ਬਲਜਿੰਦਰ ਸਿੰਘ ਢਿੱਲੋਂ (ਦੋਵੇਂ ਐੱਸ. ਡੀ. ਐੱਮ. ਲੁਧਿਆਣਾ), ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਜ਼ਿਲਾ ਮਾਲ ਅਫ਼ਸਰ ਸ੍ਰ. ਜੋਗਿੰਦਰ ਸਿੰਘ,  ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਸ੍ਰ. ਪੁਨੀਤਪਾਲ  ਸਿੰਘ ਗਿੱਲ, ਅਸਟੇਟ ਅਫ਼ਸਰ ਗਲਾਡਾ ਸ੍ਰ. ਹਰਪ੍ਰੀਤ ਸਿੰਘ ਸੇਖੋਂ ਅਤੇ ਹੋਰ ਅਧਿਕਾਰੀ ਸ਼ਾਮਿਲ ਹਨ, ਜਿਨਾਂ ਨੂੰ ਟੈਸਟ ਕਰਾਉਣ ਬਾਰੇ ਕਿਹਾ ਗਿਆ ਹੈ 

ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 38844 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 37716 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 36354 ਨਤੀਜੇ ਨੈਗੇਟਿਵ ਆਏ ਹਨ, ਜਦਕਿ 1128 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 1133 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 229 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ ਉਨਾਂ ਕਿਹਾ ਕਿ ਬਦਕਿਸਮਤੀ ਨਾਲ 27 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 27 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨਉਨਾਂ ਕਿਹਾ ਕਿ ਹੁਣ ਤੱਕ 15121 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2100 ਵਿਅਕਤੀ ਇਕਾਂਤਵਾਸ ਹਨ ਅੱਜ ਵੀ 167 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ ਇਸੇ ਤਰਾਂ ਅੱਜ ਵੀ 719 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰਤੇ ਪਾਲਣਾ ਕਰਨਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ

60980cookie-checkਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ. ਡੀ. ਐੱਮ. ਖੰਨਾ ਦੀ ਰਿਪੋਰਟ ਪਾਜ਼ੀਟਿਵ ਆਈ
error: Content is protected !!