April 26, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 9 ਫਰਵਰੀ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ। ਫੂਲ ਟਾਊਨ ਤੋਂ ਉਕਤ ਦੋਨੋਂ ਪਾਰਟੀਆਂ ਨਾਲ ਸਬੰਧਤ ਤਕਰੀਬਨ 57 ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ।ਮਲੂਕਾ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਥੋਂ ਲੋਕਾਂ ਦਾ ਸਮਰਥਨ ਰੇਤ ਦੀ ਤਰ੍ਹਾਂ ਕਿਰਦਾ ਜਾ ਰਿਹਾ ਹੈ । ਹਲਕੇ ਦੇ ਲੋਕ ਦਿਨੋਂ ਦਿਨ ਅਕਾਲੀ ਬਸਪਾ ਗੱਠਜੋੜ ਦੇ ਸਮਰਥਨ ਵਿਚ ਨਿੱਤਰ ਰਹੇ ਹਨ ।ਮਲੂਕਾ ਨੇ ਕਿਹਾ ਕਿ ਕਾਂਗਰਸ ਵਾਅਦਾ ਖ਼ਿਲਾਫ਼ੀ ਦੇ ਨਤੀਜੇ ਭੁਗਤ ਰਹੀ ਹੈ । ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਸਰਕਾਰ ਨੇ  ਕਿਸੇ ਵੀ ਵਰਗ ਨਾਲ ਨਿਆਂ ਨਹੀਂ ਕੀਤਾ ।
ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਮਲੂਕਾ ਨੇ ਕਿਹਾ ਕਿ  ਕੇਜਰੀਵਾਲ ਦਿੱਲੀ ਮਾਡਲ ਵਿਖਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।ਜਾਣਕਾਰੀ ਹਿੱਤ ਕਾਨੂੰਨ ਦੇ ਅਧੀਨ ਜਦੋਂ ਦਿੱਲੀ ਦੇ ਵੱਖ ਵੱਖ ਵਿਭਾਗਾਂ ਤੋਂ ਜਾਣਕਾਰੀ ਲਈ ਗਈ ਤਾਂ  ਕੇਜਰੀਵਾਲ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ।ਕੇਜਰੀਵਾਲ ਦੇ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਲੋਕਪਾਲ ਲੈ ਕੇ ਆਉਣ ਅਤੇ ਭੱਤੇ, ਗੱਡੀਆਂ, ਸਰਕਾਰੀ ਬੰਗਲੇ, ਨਾ ਲੈਣ ਦੇ ਵਾਅਦੇ ਖੋਖਲੇ ਸਾਬਤ ਹੋਏ ਹਨ ।ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਐਲਾਨੇ ਗਏ ਮੁੱਖ ਮੰਤਰੀ ਦੇ ਚਿਹਰਿਆਂ ਵਿੱਚੋਂ ਸਿਰਫ਼ ਸੁਖਬੀਰ ਸਿੰਘ ਬਾਦਲ ਹੀ ਕਹਿਣੀ ਤੇ ਕਰਨੀ ਦੇ ਪੱਕੇ ਹਨ।
ਅਕਾਲੀ ਦਲ ਵਾਅਦੇ ਵਫ਼ਾ ਕਰਨ ਵਾਲੀ ਇਕੋ ਇਕ ਪਾਰਟੀ: ਸਿਕੰਦਰ ਸਿੰਘ ਮਲੂਕਾ 
ਸਿਕੰਦਰ ਸਿੰਘ ਮਲੂਕਾ ਨੇ ਦਾਅਵਾ ਕੀਤਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਵਾਅਦੇ ਵਫ਼ਾ ਕਰਨ ਵਾਲੀ ਇਕੋ ਇਕ ਪਾਰਟੀ ਹੈ।ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਮੰਨ ਕੇ ਹੀ ਅਮਲ ਕੀਤਾ ਜਾਵੇਗਾ। ਮਲੂਕਾ ਨੇ ਫੂਲ ਟਾਊਨ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਦਾ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਧੰਨਵਾਦ ਕੀਤਾ।
105330cookie-checkਫੂਲ ਦੇ 57 ਪਰਿਵਾਰਾਂ ਵੱਲੋਂ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ
error: Content is protected !!