Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 10, 2025

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 09 ਜੁਲਾਈ (ਸਤ ਪਾਲ ਸੋਨੀ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8637 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87108 ਮਰੀਜ਼ਾਂ ਵਿਚੋਂ 97.42% (84859 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 8637 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 161 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 84859 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 15 ਮਰੀਜ਼ (8 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 7 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1805956 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1805956 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1707300 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87108 ਹੈ, ਜਦਕਿ 11548 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਮੌਤ ਦੀ ਪੁਸ਼ਟੀ ਹੋਈ ਹੈ (ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2088 ਅਤੇ 1043 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

70330cookie-checkਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8637 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.42% ਹੋਈ
error: Content is protected !!