November 15, 2024

Loading

ਚੜ੍ਹਤ ਪੰਜਾਬ ਦੀ,

ਲੁਧਿਆਣਾ, 22 ਅਗਸਤ(ਰਵੀ ਵਰਮਾ)  – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8681 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87456 ਮਰੀਜ਼ਾਂ ਵਿਚੋਂ 97.55% (85314 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 8681 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 47 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85314 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 4 ਮਰੀਜ਼ (ਜੋਕਿ ਜ਼ਿਲ੍ਹਾ ਲੁਧਿਆਣਾ ਸਬੰਧਤ ਹਨ) ਪਾਏ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2206937 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2107831 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87456 ਹੈ, ਜਦਕਿ 11650 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2095 ਅਤੇ 1048 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਡਿਪਟੀ ਕਮਿਸ਼ਨਰ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

77150cookie-checkਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8681 ਸੈਂਪਲ ਲਏ,ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.55% ਹੋਈ
error: Content is protected !!