ਅਨੁਸੂਚਿਤ ਜਾਤੀ ਅਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ

Loading

-31 ਜਨਵਰੀ ਤੱਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਵਿੱਚ ਦਿੱਤੀ ਜਾ ਸਕਦੀ ਹੈ ਅਰਜੀ-ਵਧੀਕ ਡਿਪਟੀ ਕਮਿਸ਼ਨਰ (ਵ)

ਪੰਜਾਬ ਸਰਕਾਰ ਵੱਲੋਂ ਮਕਾਨ ਬਣਾਉਣ ਲਈ ਪਲਾਟ ਦੇਣ ਦਾ ਫੈਸਲਾ

ਲੁਧਿਆਣਾ, 26 ਦਸੰਬਰ  ( ਸਤ ਪਾਲ ਸੋਨੀ ) :   ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ ਪਲਾਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਯੋਜਨਾ ਦਾ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਲਾਭ ਦਿਵਾਉਣ ਲਈ ਸਮਾਂ ਬੱਧ ਪ੍ਰੋਗਰਾਮ ਵੀ ਜਾਰੀ ਕੀਤਾ ਗਿਆ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ)  ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈੱਲ 2018 ਮਹੀਨੇ ਵਿੱਚ ਅਨੁਸੂਚਿਤ ਜਾਤੀ ਅਤੇ ਗਰੀਬ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ।
ਸ੍ਰੀਮਤੀ ਮਲਿਕ ਨੇ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ 31 ਜਨਵਰੀ, 2018 ਤੱਕ ਆਪਣੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਅਰਜੀਆਂ ਦੇ ਸਕਣਗੇ। ਉੱਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਵਾਲੀਆਂ ਸਬ ਡਵੀਜ਼ਨ ਪੱਧਰ ਦੀਆਂ ਕਮੇਟੀਆਂ ਵੱਲੋਂ ਇਨਾਂ ਅਰਜੀਆਂ ਦੀ ਪਡ਼ਤਾਲ ਅਤੇ ਸਿਫ਼ਾਰਸ਼ਾਂ ਦਾ ਕੰਮ 28 ਫਰਵਰੀ ਤੱਕ ਮੁਕੰਮਲ ਕੀਤਾ ਜਾਵੇਗਾ। ਸਹੀ ਪਾਈਆਂ ਜਾਣ ਵਾਲੀਆਂ ਅਰਜੀਆਂ ਸੰਬੰਧੀ 25 ਮਾਰਚ, 2018 ਤੱਕ ਗਰਾਮ ਪੰਚਾਇਤਾਂ ਵੱਲੋਂ ਮਤੇ ਪਾਏ ਜਾਣਗੇ। ਜਿਸ ਉਪਰੰਤ 15 ਅਪ੍ਰੈੱਲ 2018 ਤੱਕ ਇਹ ਮਤੇ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਮਨਜੂਰੀ ਲਈ ਭੇਜੇ ਜਾਣਗੇ। ਇਸ ਉਪਰੰਤ 30 ਅਪ੍ਰੈੱਲ ਤੱਕ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਪੱਤਰ ਅਤੇ ਸਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਸ੍ਰੀਮਤੀ ਮਲਿਕ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਦੀ ਇਸ ਯੋਜਨਾ ਨੂੰ ਅਮਲੀ ਰੂਪ ਵਿੱਚ ਸਮਾਂ ਬੱਧ ਤਰੀਕੇ ਨਾਲ ਨੇਪਰੇ ਚਾਡ਼ਨ।

10340cookie-checkਅਨੁਸੂਚਿਤ ਜਾਤੀ ਅਤੇ ਬੇਘਰੇ ਪਰਿਵਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ

Leave a Reply

Your email address will not be published. Required fields are marked *

error: Content is protected !!