ਚੜ੍ਹਤ ਪੰਜਾਬ ਦੀ
ਲੁਧਿਆਣਾ , (ਸਤ ਪਾਲ ਸੋਨੀ): ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਨਵ-ਨਿਯੁਕਤ ਮਹਿਲਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਪੰਜਾਬ ਦੇ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਸਮੂਹ ਪੱਤਰਕਾਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਸ਼ਹਿਰਾਂ ‘ਚ ਪ੍ਰੈੱਸ ਕਲੱਬ ਬਣਾਏ ਜਾਣਗੇ, ਲੁਧਿਆਣਾ ਵਿੱਚ ਕੋਈ ਵੀ ਪ੍ਰੈੱਸ ਕਲੱਬ ਨਹੀਂ ਹੈ। ਸਰਕਾਰ ਬਣੀ ਨੂੰ ਮਹੀਨਾ ਬੀਤ ਗਿਆ ਹੈ ਪਰ ਅੱਜ ਤੱਕ ਪੱਤਰਕਾਰਾਂ ਲਈ ਕੁਝ ਨਹੀਂ ਕੀਤਾ ਗਿਆ, ਕਈ ਪੱਤਰਕਾਰਾਂ ਨੂੰ ਡਾਕਟਰੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਅਤੇ ਹੋਰ ਵੀ ਕਈ ਮਸਲੇ ਹਨ, ਜਿਨ੍ਹਾਂ ਨੂੰ ਲੈ ਕੇ ਮੰਗ ਪੱਤਰ ਲਿਖ ਕੇ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਇਹ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ ਜਾਵੇਗਾ।ਲੁਧਿਆਣਾ ਇਕਾਈ ਦੇ ਚੇਅਰਮੈਨ ਜਸਵਿੰਦਰ ਸਿੰਘ ਚਾਵਲਾ ਨੇ ਕਿਹਾ ਕਿ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਸਾਰੀਆਂ ਔਰਤਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।
1160900cookie-checkਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਨੇ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਦਾ ਕੀਤਾ ਸਨਮਾਨ,ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ