![]()

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ-ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਭੈਣੀ ਸਾਹਿਬ/ਕੁਹਾਡ਼ਾ, 22 ਜਨਵਰੀ ਜਨਵਰੀ ( ਸਤ ਪਾਲ ਸੋਨੀ ) : ”ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ,
ਸੁਲਤਾਨਪੁਰ ਲੋਧੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਨਾਮਧਾਰੀ ਦਰਬਾਰ ਦੇ ਪ੍ਰਧਾਨ ਐੱਚ. ਐੱਸ. ਹੰਸਪਾਲ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ ਅਤੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਬਿੱਟੀ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਨਾਮਧਾਰੀ ਸੁਰਿੰਦਰ ਸਿੰਘ, ਕ੍ਰਿਸ਼ਨ ਕੁਮਾਰ ਬਾਵਾ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।” ਇਹ ਵਿਚਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ, ਪੰਚਾਇਤਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਭੈਣੀ ਸਾਹਿਬ ਦਰਬਾਰ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 203ਵੇਂ ਪ੍ਰਕਾਸ਼ ਪੁਰਬ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸ੍ਰ. ਬਾਜਵਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।
ਉਨਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।
ਸ੍ਰ. ਬਾਜਵਾ ਨੇ ਐਲਾਨ ਕੀਤਾ ਕਿ ਨਾਮਧਾਰੀ ਦਰਬਾਰ ਨਾਲ ਜੁਡ਼ੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਦਰਬਾਰ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਹੂਲਤ ਨਾਲ ਜੋਡ਼ਿਆ ਜਾਵੇਗਾ। ਇਸ ਤੋਂ ਇਲਾਵਾ ਇਥੋਂ ਦੇ ਹਾਕੀ ਖੇਡ ਮੈਦਾਨ ਵਿੱਚ 31 ਮਾਰਚ ਤੋਂ ਪਹਿਲਾਂ-ਪਹਿਲਾਂ ਨਵੀਂ ਐਸਟਰੋਟਰਫ਼ ਲਗਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਤਿਹਾਸ ਦੇ ਜਾਣੂ ਵਕਤਿਆਂ ਵੱਲੋਂ ਮੁੱਦਾ ਉਠਾਏ ਜਾਣ ‘ਤੇ ਸ੍ਰ. ਬਾਜਵਾ ਨੇ ਭਰੋਸਾ ਦਿੱਤਾ ਕਿ ਨਾਮਧਾਰੀ ਸੰਪਰਦਾ ਨਾਲ ਸੰਬੰਧਤ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜੇਕਰ ਲੋਡ਼ ਪਈ ਤਾਂ ਇਸ ਨੂੰ ਮੁਡ਼ ਤੋਂ ਲਿਖ਼ਵਾਇਆ ਜਾਵੇਗਾ ਅਤੇ ਇਨਾਂ ਇਤਿਹਾਸਕ ਦਸਤਾਵੇਜ਼ਾਂ ਨੂੰ ਵੱਖ-ਵੱਖ ਅਜਾਇਬ ਘਰਾਂ ਅਤੇ ਲਾਇਬਰੇਰੀਆਂ ਵਿੱਚ ਸੁਸ਼ੋਭਿਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਲੁਧਿਆਣਾ ਨਗਰ ਨਿਗਮ ਚੋਣਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਜੋ ਕਾਂਗਰਸ ਪਾਰਟੀ ਦੇ ਵਰਕਰ ਅਤੇ ਨੇਤਾ ਪਾਰਟੀ ਵਿੱਚ ਵਾਪਸ ਆਉਣਾ ਚਾਹੁੰਦੇ ਹਨ, ਉਨਾਂ ਦਾ ਸਵਾਗਤ ਹੈ ਪਰ ਚੋਣਾਂ ਲਈ ਪਾਰਟੀ ਟਿਕਟਾਂ ਹਲਕਾ ਕਾਂਗਰਸੀ ਵਿਧਾਇਕ ਅਤੇ ਜ਼ਿਲਾ ਪ੍ਰਧਾਨਾਂ ਦੀ ਸਲਾਹ ਨਾਲ ਯੋਗ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾਣਗੀਆਂ।
ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਸੰਦੇਸ਼ ਦਿੱਤਾ ਕਿ ਗੁਰੂ ਨਾਲ ਜੁਡ਼ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ੍ਰ. ਨਵਤੇਜ ਸਿੰਘ ਚੀਮਾ ਵਿਧਾਇਕ ਸੰਗਤਾਂ ਹਾਜ਼ਰ ਸਨ।