ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 7 ਮਈ(ਪ੍ਰਦੀਪ ਸ਼ਰਮਾ) : ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਮੁੱਚੇ ਵਿਧਾਇਕਾ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਵੱਖ ਵੱਖ ਆਰਥਿਕ ਤੇ ਸਮਾਜਿਕ ਮਸਲਿਆਂ ਸਬੰਧੀ ਚਰਚਾ ਕਰਦਿਆਂ ਹਲਕਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਹੋਰ ਵਧੇਰੇ ਸੁਚਾਰੂ ਪ੍ਰਸ਼ਾਸਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂਅ ‘ਤੇ ਆਮ ਆਦਮੀ ਪਾਰਟੀ ਨੂੰ ਫ਼ਤਵਾ ਦਿੱਤਾ ਜਿਸ ਕਰਕੇ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ੁਰੂਆਤੀ ਦਿਨਾਂ ‘ਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੀਤਾ ਉਪਰਾਲਾ ਇਤਿਹਾਸਕ ਕਦਮ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਾ ਕੇ ਪੰਜਾਬ ਦੀ ਆਰਥਿਕਤਾ ਨੂੰ ਡੂੰਘੀ ਸੱਟ ਮਾਰੀ ਜਿਸ ਨੂੰ ਸੁਧਾਰਨ ਦੀਆਂ ਨਿਰੰਤਰ ਕੋਸ਼ਿਸ਼ਾਂ ਪੰਜਾਬ ਸਰਕਾਰ ਵੱਲੋਂ ਜਾਰੀ ਨੇ ਤੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੀਆਂ ਸਾਰੀਆਂ ਗਰੰਟੀਆ ਪੂਰੀਆਂ ਕੀਤੀਆਂ ਜਾਣਗੀਆਂ।ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਹਲਕਾ ਰਾਮਪੁਰਾ ਫੂਲ ਦੀ ਬਿਹਤਰੀ ਤੇ ਤਰੱਕੀ ਲਈ ਉਹ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰ ਚੁੱਕੇ ਹਨ।
ਹਲਕਾ ਰਾਮਪੁਰਾ ਨੂੰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਣ ਦਾ ਕੀਤਾ ਧੰਨਵਾਦ
ਉਹਨਾਂ ਦਸਿਆ ਕਿ ਹੁਣ ਉਹਨਾਂ ਦੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਜਿਥੇ ਉਹਨਾਂ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਨੂੰ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੇ ਕੇ ਫਾਇਰ ਸਟੇਸ਼ਨ ਦੀ ਸਥਾਪਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਤੇ ਹੋਰ ਲੋਕ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਤੇ ਹਲਕੇ ਦੀਆਂ ਮੁਸਕਲਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ l ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੈ ਹਲਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਦਾ ਰਹਾਂਗਾ ਤੇ ਲੋਕ ਮਸਲਿਆਂ ਨੂੰ ਹਲ ਕਰਨ ਲਈ ਯਤਨਸ਼ੀਲ਼ ਰਹਾਂਗਾ।
#For any kind of News and advertisement contact us on 980-345-0601
1177800cookie-checkਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਸਾਂਝੇ ਕੀਤੇ ਲੋਕ ਮਸਲੇ