April 30, 2024

Loading

 ਚੜ੍ਹਤ ਪੰਜਾਬ ਦੀ
ਬਠਿੰਡਾ 8 ਜੂਨ (ਪ੍ਰਦੀਪ ਸ਼ਰਮਾ): ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਥਾਪਿਤ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਵੱਖ ਵੱਖ ਕੈਟਾਗਿਰੀਆਂ ਅਧੀਨ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਬਿਨਾ ਭੇਦ ਭਾਵ ਦੇ ਰੈਗੂਲਰ ਕਰਨ ਦੀ ਮੰਗ ਲਈ ‘ਠੇਕਾ ਮੁਲਾਜ਼ਿਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਇਕ ਸਾਂਝੇ ਪਲੇਟਫਾਰਮ ’ਤੇ ਠੇਕਾ ਮੁਲਾਜ਼ਿਮ ਜਥੇਬੰਦੀਆਂ ਵੱਲੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਮੋਰਚੇ ਵੱਲੋਂ 15 ਜੂਨ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਰਿਹਾਇਸ਼ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਸੂਬਾ ਪੱਧਰੀ ਧਰਨੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਪੰਜਾਬ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗੁਵਾਈ ਹੇਠ ਜਲ ਸਪਲਾਈ ਵਰਕਰ ਪੂਰੇ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਇਹ ਜਾਣਕਾਰੀ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ, ਜਰਨਲ ਸਕੱਤਰ ਅਮ੍ਰਿਤਪਾਲ ਸਿੰਘ ਬੱਗੂ,ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ।
ਉਨ੍ਹਾਂ ਵਰਤਮਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਇੰਨਲਿਸਟਮੈਂਟ, ਆਉਟੋਸੋਰਸ, ਕੰਪਨੀਆਂ, ਸੁਸਾਇਟੀਆ, ਠੇਕੇਦਾਰਾਂ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਨੂੰ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਪਿੱਤਰੀ ਵਿਭਾਗਾਂ ਵਿੱਚ ਰੈਗਲੂਰ ਕੀਤਾ ਜਾਵੇ, ਸਮੂਹ ਸਰਕਾਰੀ ,ਅਰਧ ਸਰਕਾਰੀ ਅਤੇ ਸਹਿਕਾਰੀ ਵਿਭਾਗਾਂ ਦਾ ਨਿੱਜੀਕਰਨ,ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ, ਲੇਬਰ ਕਾਨਫਰੰਸ ਵੱਲੋਂ ਨਿਰਧਾਰਿਤ ਘੱਟੋ-ਘੱਟ ਤਨਖਾਹ ਦੇ ਨਿਯਮ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ ,ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ। ਵੱਖ-ਵੱਖ ਕੈਟਾਗਰੀਆਂ ਵਿੱਚ ਵੰਡੇ ਠੇਕਾ ਮੁਲਾਜਮਾਂ ਨਾਲ ਬਰਾਬਰ ਦਾ ਵਿਹਾਰ ਕੀਤਾ ਜਾਵੇ। ਕੰਮ ਭਾਰ ਦੀ ਨਿਸਚਿਤ ਨੀਤੀ ਮੁਤਾਬਕ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਜਾਵੇ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀ ਵਿਭਾਗੀ ਮੁਖੀ ਵੱਲੋਂ ਇਨਲਿਸਟਮੈਂਟ ਕਾਮਿਆਂ ਦੇ ਡਾਟੇ ਦੀ ਐਟਰੀ ਐਚ.ਆਰ.ਐਮ.ਐਸ. ’ਤੇ ਚੱੜੀ ਐਟਰੀ ਨੂੰ ਡਲੀਟ ਕੀਤਾ ਗਿਆ ਹੈ, ਉਸਨੂੰ ਇਸ ਸਰਕਾਰੀ ਵੈਬ ਸਾਈਟ ਤੇ ਕੰਟਰੈਕੁਆਲ ਅਧੀਨ ਪਹਿਲਾਂ ਦੀ ਤਰ੍ਹਾਂ ਬਹਾਲ ਕੀਤਾ ਜਾਵੇ। ਸਮੂਹ ਵਿਭਾਗਾਂ ਵਿੱਚ ਨੌਕਰੀ ਦੌਰਾਨ ਹੋਣ ਵਾਲੇ ਹਾਦਸਿਆਂ ਨਾਲ ਪੀੜਤ ਪਰਿਵਾਰਾਂ ਲਈ ਜਰੂਰੀ ਨੌਕਰੀ ਅਤੇ ਯੋਗ ਮੁਆਵਜੇ ਦਾ ਪ੍ਰਬੰਧ ਕੀਤਾ ਜਾਵੇ। ਇਨਲਿਸਟਮੈਂਟ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕੀਤਾ ਜਾਵੇ। ਕੰਮ ਦੌਰਾਨ ਹੋਣ ਵਾਲੇ ਘਾਤਕ ਜਾਂ ਗੈਰ ਘਾਤਕ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜੇ ਦੀ ਅਦਾਇਗੀ, ਮੁਫਤ ਇਲਾਜ, ਪਰਿਵਾਰਕ ਪੈਨਸ਼ਨ ਅਤੇ ਪੱਕੇ ਰੁਜਗਾਰ ਦੀ ਮੰਗ ਨੂੰ ਲਾਗੂ ਕੀਤਾ ਜਾਵੇ। ਮੰਗਾਂ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ ਕੀਤਾ ਜਾਵੇਗਾ।
#For any kind of News and advertisement contact us on 980-345-0601
120810cookie-checkਠੇਕਾ ਮੁਲਾਜ਼ਿਮ ਸੰਘਰਸ਼ ਮੋਰਚੇ ਵੱਲੋਂ 15 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਤੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਜਲ ਸਪਲਾਈ ਕਾਮੇ ਵੱਧ ਚੜ ਕੇ ਹਿੱਸਾ ਲੈਣਗੇ
error: Content is protected !!