ਚੜ੍ਹਤ ਪੰਜਾਬ ਦੀ
ਲੁਧਿਆਣਾ, 10 ਜੂਨ (ਸਤ ਪਾਲ ਸੋਨੀ ): ਸਿਵਲ ਸਰਜਨ ਲੁਧਿਆਣਾ ਡਾ ਐਸ ਪੀ ਸਿੰਘ ਵੱਲੋਂ ਆਮ ਲੋਕਾਂ ਨੂੰ ਡੇਗੂ, ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਡੇਂਗੂ, ਮਲੇਰੀਆ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਤੋਂ ਬਚਾਅ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਗੂ ਬੁਖਾਰ ਏਡੀਜ ਅਜੈਪਟੀ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ ਟਾਇਗਰ ਮੱਛਰ ਵੀ ਕਿਹਾ ਜਾਂਦਾ ਹੈ, ਕਿਉਕਿ ਇਸ ਦੇ ਉਪਰ ਟਾਇਗਰ ਵਰਗੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੱਛਰ ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜਾਂ ਦੇ ਪਿੱਛੇ ਲੱਗੀਆਂ ਟਰੇਆ ਦੇ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ।
ਡਾ. ਸਿੰਘ ਨੇ ਅੱਗੇ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਪਾਣੀ ਨੂੰ ਇਕ ਜਗ੍ਹਾ ਖੜ੍ਹਾ ਨਹੀ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹਫਤੇ ਦੇ ਇਕ ਦਿਨ ਉਪਰੋਤ ਦੱਸੀਆਂ ਥਾਂਵਾਂ ‘ਤੇ ਖੜੇ ਪਾਣੀ ਨੂੰ ਸਾਫ ਕੀਤਾ ਜਾਵੇ, ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇ ਮੱਛਰਦਾਨੀਆਂ ਲਾ ਕੇ ਸੌਣਾ ਚਾਹੀਦਾ ਹੈ ਅਤੇ ਮੱਛਰ ਦੇ ਕੱਟਣ ਤੋ ਬਚਾਅ ਲਈ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ।
#For any kind of News and advertisement contact us on 980-345-0601
1210100cookie-checkਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਡੇਗੂ, ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ