ਚੜ੍ਹਤ ਪੰਜਾਬ ਦੀ
ਲੁਧਿਆਣਾ, (ਸਤ ਪਾਲ ਸੋਨੀ ): ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੰਤ ਬਾਬਾ ਦਇਆ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਲੀਡਰ ਸਿੰਘ ਜੀ ਦੀ ਰਹਿਨੁਮਾਈ ਹੇਠ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 542ਵਾਂ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਲਗਾਇਆ ਗਿਆ।
ਖੂਨਦਾਨ ਮੱਨੁਖਤਾ ਦੀ ਸੱਭ ਤੋਂ ਵੱਡੀ ਸੇਵਾ- ਸੰਤ ਲੀਡਰ ਸਿੰਘ
ਇਸ ਮੌਕੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਤ ਬਾਬਾ ਲੀਡਰ ਸਿੰਘ ਨੇ ਕਿਹਾ ਖੂਨਦਾਨ ਕੈਂਪ ਰਾਹੀਂ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਖੂਨਦਾਨ ਮਨੁੱਖਤਾ ਦੀ ਸੱਭ ਤੋਂ ਵੱਡੀ ਸੇਵਾ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ ਅਤੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆ ਸਮੇਤ ਖੂਨਦਾਨ ਕਰਨ ਵਾਲੇ 70 ਮਾਈਆਂ,ਭਾਈਆਂ ਅਤੇ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ।
#For any kind of News and advertisment contact us on 980-345-0601
1229200cookie-checkਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸੰਤ ਦਇਆ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ