November 21, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਹਲਕਾ ਰਾਮਪੁਰਾ ਫੂਲ ਦੇ ਦੌਰੇ ਦੌਰਾਨ ਕੀਤਾ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਸਨ।
15 ਅਗਸਤ ਮੌਕੇ ਆਜਾਦੀ ਘੁਲਾਟੀਆਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ
ਇਸ ਉਪਰੰਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਵਿਸੇਸ਼ ਉੱਦਮ ਕੀਤੇ ਜਾ ਰਹੇ ਹਨ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਨੇ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਫੂਡ ਪ੍ਰੋਸੈਸਿੰਗ ਸਿਸਟਮ ਨੂੰ ਪ੍ਰਫੁੱਲਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਬਾਗਬਾਨੀ ਨੂੰ ਪ੍ਰਫੁਲਿਤ ਕਰਨ ਲਈ ਮਾਰੇ ਜਾਣ ਹੰਭਲੇ
ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਨਹਿਰਾ, ਸੂਇਆਂ ਤੇ ਸੜਕਾਂ ਦੇ ਕਿਨਾਰਿਆਂ ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਨੇ ਫੂਲ ਵਿਖੇ ਸਥਿਤ ਬੇਰੀਆਂ ਬਗੀਚੀ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿ ਬਗੀਚੀ ਦੀ ਨਿਸ਼ਾਨਦੇਹੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਬਗੀਚੀ ਵਿਖੇ ਲੱਗੇ ਫ਼ਲਾਂ ਵੀ ਨਿਰੀਖਣ ਵੀ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਬਾਗ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਪੌਦਿਆਂ ਨੂੰ ਸਮੇਂ-ਸਿਰ ਪਾਣੀ ਦੇਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਨੇ ਇਸ ਦੌਰੇ ਲਈ ਮੰਤਰੀ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਓਮ ਪ੍ਰਕਾਸ਼ ਅਤੇ ਡੀਐਸਪੀ ਆਸਵੰਤ ਸਿੰਘ ਧਾਲੀਵਾਲ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
#For any kind of News and advertisment contact us on 980-345-0601 
124290cookie-checkਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵਲੋਂ ਨਿਰੰਤਰ ਉਪਰਾਲੇ ਜਾਰੀ : ਫੌਜਾ ਸਿੰਘ ਸਰਾਰੀ
error: Content is protected !!