ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 4 ਅਗਸਤ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਾਉਣ ਦੇ ਮਹੀਨੇ ਵਿੱਚ ਸ਼ਹਿਰ ਦੇ ਵੱਖ ਵੱਖ ਭਾਗਾਂ ਵਿੱਚ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾ ਵੱਲੋਂ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਤ੍ਰਿੰਝਣ, ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੰਦ ਸਿੰਘ ਦੀ ਅਗਵਾਈ ਅਤੇ ਪ੍ਰਿੰਸੀਪਲ ਕੁਲਜੀਤ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਤੇ ਸਟਾਫ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਚੰਦ ਸਿੰਘ ਤੇ ਕੁਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੇ ਜ਼ਮਾਨਿਆਂ ਵਿੱਚ ਤੀਆਂ ਦਾ ਤਿਓਹਾਰ ਔਰਤਾਂ ਲਈ ਵੱਖਰੀ ਖ਼ੁਸ਼ੀ ਲੈ ਕੇ ਆਉਂਦਾ ਸੀ ਅਤੇ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਹਰ ਲੜਕੀ ਆਪਣੇ ਪੇਕੇ ਪਿੰਡ ਆਉਂਦੀ ਸੀ।
ਸਮੇਂ ਦੇ ਨਾਲ ਹੌਲੀ ਹੌਲੀ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਵੀ ਘੱਟ ਹੁੰਦੀ ਜਾ ਰਹੀ ਹੈ। ਇਨ੍ਹਾਂ ਦਾ ਰੰਗ ਰੂਪ ਬਦਲਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ। ਇਸ ਮੌਕੇ ਸਕੂਲ ਅਧਿਆਪਕਾ ਮਨਦੀਪ ਕੌਰ, ਜਸਪਾਲ ਕੌਰ, ਬਲਜੀਤ ਕੌਰ, ਨਿਸ਼ੂ ਸ਼ਰਮਾ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
#For any kind of News and advertisment contact us on 980-345-0601
1247400cookie-checkਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ