ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 5 ਅਗਸਤ (ਪ੍ਰਦੀਪ ਸ਼ਰਮਾ):ਸਥਾਨਕ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਸਾਫ ਸਫਾਈ ਲਈ ਅਤੇ ਜਾਮ ਹੋਏ ਸੀਵਰੇਜ ਨੂੰ ਖੋਲ੍ਹਣ ਲਈ ਪੁਖਤਾ ਪ੍ਰਬੰਧ ਕਰਦਿਆਂ ਨਵੇਂ ਵਹੀਕਲ ਅਤੇ ਮਸੀਨਰੀ ਲਿਆਂਦੀ ਹੈ। ਇਸ ਮਸੀਨਰੀ ਨੂੰ ਨਵੀਂ ਝੰਡੀ ਦੇਣ ਲਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਆਪਣੀ ਸਮੁੱਚੀ ਟੀਮ ਸਮੇਤ ਪਹੁੰਚੇ ਜਿਥੇ ਸ਼ਹਿਰ ਵਾਸੀਆਂ ਨੇ ਉਹਨਾਂ ਦਾ ਸਨਮਾਨ ਕਰਦਿਆਂ ਨਵੀਂ ਮਸੀਨਰੀ ਮਹੁਈਆ ਕਰਵਾਉਣ ਲਈ ਧੰਨਵਾਦ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਦੇ ਇਸ ਉੱਦਮ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਸੀਵਰੇਜ ਸਿਸਟਮ ਦੀ ਸਫ਼ਾਈ ਕਰਨ ਲਈ ਲਿਆਂਦੇ ਨਵੇਂ ਟਰੈਕਟਰ ਤੇ ਮਸੀਨਰੀ ਤੋਂ ਇਲਾਵਾ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ਵਿੱਚ ਜਾਕੇ ਕੂੜਾ ਇਕੱਠਾ ਕਰਨ ਲਈ ਪੰਜ ਵਹੀਕਲਾ ( ਛੋਟੇ ਹਾਥੀ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਪ੍ਰੈਸ ਨਾਲ਼ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਬਿਲਕੁੱਲ ਠੱਪ ਹੋ ਚੁੱਕਿਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਇਹ ਵੀ ਪਤਾ ਲੱਗਿਆਂ ਕਿ ਕਾਂਗਰਸ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਊ ਸੀਵਰੇਜ ਦੀ ਸਫ਼ਾਈ ਦੇ ਜਾਅਲੀ ਬਿੱਲ ਪਾਏ ਗਏ ਜਿੰਨਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਕਥਿਤ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦਿੱਤੀ ਹਰੀ ਝੰਡੀ , ਕਿਹਾ ਰਾਮਪੁਰਾ ਫੂਲ ਨੂੰ ਨਮੂਨੇ ਦਾ ਸ਼ਹਿਰ ਬਣਾਉਣਾ ਮੇਰਾ ਮੁੱਖ ਮਕਸਦ
ਉਹਨਾਂ ਕਿਹਾ ਕਿ ਮੇਰਾ ਸੁਪਨਾ ਕਿ ਮੈਂ ਆਪਣੇ ਹਲਕੇ ਦੇ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਸ਼ਹਿਰ ਬਣਾਕੇ ਨਮੂਨੇ ਦਾ ਸ਼ਹਿਰ ਬਣਾਉਣਾ ਮੇਰਾ ਟੀਚਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਤੇ ਉਹਨਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਛੇਤੀ ਤਿੰਨ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ ਜਿੰਨ੍ਹਾਂ ਵਿੱਚ ਰਾਮਪੁਰਾ ਸ਼ਹਿਰ ਦੇ ਸੀਵਰੇਜ ਸਿਸਟਮ ਦਾ ਨਵੀਨੀਕਰਨ ਕਰਕੇ ਇਸ ਨੂੰ ਦਰੁਸਤ ਕੀਤਾ ਜਾਵੇਗਾ ਤਾਂ ਕਿ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਰਾਮਪੁਰਾ ਨੂੰ ਸਹਿਯੋਗ ਦੇਣ ਰਹਿੰਦੇ ਬਕਾਏ ਤੇ ਸੀਵਰੇਜ ਦੇ ਬਿੱਲ ਜ਼ਰੂਰ ਭਰਨ ਤਾਂ ਕਿ ਨਗਰ ਕੌਂਸਲ ਨੂੰ ਕੁੱਝ ਆਮਦਨ ਹੋ ਸਕੇ ਤੇ ਉਸ ਨਾਲ਼ ਸ਼ਹਿਰ ਵਿੱਚ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਕੁਮਾਰ ਬਿੱਟੂ, ਰਵੀ ਸਿੰਗਲਾ ਕਾਲਾ,ਰੌਬੀ ਬਰਾੜ, ਸੀਰਾ ਮੱਲੂਆਣਾ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
#For any kind of News and advertisment contact us on 980-345-0601
1248300cookie-checkਸ਼ਹਿਰ ਰਾਮਪੁਰਾ ਨੂੰ ਸੁੰਦਰ ਤੇ ਸਾਫ਼ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਆਪ ਸਰਕਾਰ ਦਾ ਇੱਕ ਹੋਰ ਉਪਰਾਲਾ