November 21, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ 20 ਅਗਸਤ (ਪ੍ਰਦੀਪ ਸ਼ਰਮਾ ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ‌ਜੂਨੀਅਨ ਰਜਿ. ਨੰ.31ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗਵਾਈ ਵਿੱਚ ਜਲ ਸਪਲਾਈ ਮੰਤਰੀ ਦੇ ਸ਼ਹਿਰ ਵਿੱਚ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਸਮੇਂ ਜ਼ਿਲਾ ਆਗੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿੱਚ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਪੇਂਡੂ ਵਾਟਰ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਉਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਸੀਵਰਮੈਨ, ਸੇਵਾਦਾਰ ਅਤੇ ਦਫਤਰਾਂ ਵਿੱਚ ਵੱਖ-ਵੱਖ ਪੋਸਟਾਂ ‘ਤੇ ਪਿੱਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਸਮੁੱਚੇ ਕੱਚੇ  ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਕੰਟਰੈਕਟ ਤਹਿਤ ਸਬੰਧਤ ਵਿਭਾਗ ਵਿੱਚ ਸ਼ਾਮਿਲ ਕਰਨ ਲਈ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਜੀ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਰਾਹੀ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਾਉਣਾ , ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕਰਾਉਣਾ , ਲੇਬਰ ਕਾਨੂੰਨ ਤਹਿਤ ਵਧੀਆਂ ਉਜਰਤਾਂ ਦਾ ਏਰੀਅਰ ਦੇਣਾ, 1948 ਐਕਟ ਤਹਿਤ ਉਜ਼ਰਤਾਂ ਲਾਗੂ ਕਰਾਉਣਾ , ਕਾਮਿਆਂ ਨੂੰ ਹਰੇਕ ਮਹੀਨੇ ਦੀ 7 ਤਰੀਖ ਤੱਕ ਤਨਖਾਹਾਂ ਦੇਣਾ
ਜ਼ਿਲਾ ਆਗੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਲ ਘਰਾਂ ਨੂੰ ਚਲਾਉਣ ਲਈ 24 ਘੰਟੇ ਡਿਊਟੀ ਲੈਣ ਦੀ ਬਜਾਏ ਹਰ ਵਰਕਰ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰਨਾ, ਇੰਨਲਿਸਟਮੈਂਟ /ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨਾ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਕਾਨੂੰਨ ਬਣਾਉਣਾ ਆਦਿ ਜਥੇਬੰਦੀ ਦੇ ‘ਮੰਗ ਪੱਤਰ’ ਵਿੱਚ ਦਰਜ ਮੰਗਾਂ ਦਾ ਹੱਲ ਕਰਾਉਣ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵੱਲੋਂ ਮਿਤੀ 30 ਅਗਸਤ ਨੂੰ ਆਮ ਆਦਮੀ ਪਾਰਟੀ ਦੇ ਜਸਸ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਸ਼ਹਿਰ ਹੁਸ਼ਿਆਰਪੁਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿੱਤੇ ਜਾ ਰਹੇ ਪੁਰਅਮਨ ਸੂਬਾ ਪੱਧਰੀ ਧਰਨੇ ਵਿੱਚ ਸਾਰੇ ਜਲ ਸਪਲਾਈ ਕੱਚੇ ਕਾਮੇ ਵੱਧ ਚਡ਼੍ਹ ਕੇ ਹਿੱਸਾ ਲੈਣਗੇ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਚੇ ਕਾਮੇ   ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਅੱਗੇ ਤਿੱਖਾ ਸੰਘਰਸ਼ ਕਰਨਗੇਇਸ ਮੀਟਿੰਗ ਵਿੱਚ ਸਾਰੇ ਬਰਾਂਚ ਅਤੇ ਜ਼ਿਲ੍ਹਾ ਆਗੂਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ
#For any kind of News and advertisment contact us on 980-345-0601

 

125860cookie-checkਆਮ ਆਦਮੀ ਪਾਰਟੀ ਦੇ ਜਲ ਸਪਲਾਈ ਮੰਤਰੀ ਬ੍ਰਹਮ ਸੰਕਰ ਜਿੰਪਾ ਦੀ ਰਿਹਾਇਸ਼ ਤੇ ਹੁਸ਼ਿਆਰਪੁਰ ਵਿਖੇ 30 ਅਗਸਤ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਕਾਮੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ-ਸੰਦੀਪ ਖਾਨ ਬਾਲਿਆਂਵਾਲੀ
error: Content is protected !!