ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 30 ਅਗਸਤ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਬੀਬਾ ਮਨਪ੍ਰੀਤ ਕੌਰ ਅਤੇ ਉਹਨਾਂ ਦੇ ਪਤੀ ਸਰਦਾਰ ਤਿਰਲੋਕ ਸਿੰਘ ਤੂਰ ਉਚੇਚੇ ਤੌਰ ‘ਤੇ ਪਹੁੰਚੇ ਤੇ ਰਾਮਪੁਰਾ ਆਉਣ ਤੇ ਵਿਧਾਇਕ ਬਲਕਾਰ ਸਿੱਧੂ ਤੇ ਉਹਨਾਂ ਦੀ ਧਰਮਪਤਨੀ ਸ੍ਰੀਮਤੀ ਬੀਬਾ ਜਿੰਦਰ ਕੌਰ ਸਿੱਧੂ ਨੇ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਸਿਆ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੈ ਇੱਕ ਕਲਾਕਾਰ ਸੀ ਤੇ ਕਲਾਕਾਰ ਹੋਣ ਦੇ ਨਾਤੇ ਸਾਡੀ ਆਪਸੀ ਪਰਿਵਾਰਕ ਤੌਰ ‘ਤੇ ਗੂੜ੍ਹੀ ਸਾਂਝ ਤੇ ਮਿੱਤਰਤਾ ਸੀ। ਹੁਣ ਅਸੀਂ ਦੋਵੇਂ ਇੱਕ ਹੀ ਪਾਰਟੀ ਤੇ ਸਿਆਸਤ ਵਿੱਚ ਆ ਚੁੱਕੇ ਹਾਂ ਅੱਜ ਵੀ ਸਾਡੀ ਪਰਿਵਾਰਕ ਸਾਂਝ ਹੋਰ ਡੂੰਘੀ ਹੋ ਚੁੱਕੀ ਹੈ।
ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਬੀਬਾ ਮਨਪ੍ਰੀਤ ਕੌਰ ਅਤੇ ਉਹਨਾਂ ਦੇ ਪਤੀ ਸਰਦਾਰ ਤਿਰਲੋਕ ਸਿੰਘ ਤੂਰ ਸਾਡੇ ਗ੍ਰਹਿ ਵਿਖੇ ਆਏ ਇਹ ਸਾਡੀ ਪਰੀਵਾਰਕ ਮਿਲਣੀ ਤੇ ਉਹਨਾਂ ਦਾ ਰਾਮਪੁਰਾ ਫੂਲ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਸਦਾ ਸਮੁੱਚਾ ਪਰਿਵਾਰ ਪੰਜਾਬ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਤੱਤਪਰ ਹੈ ਤੇ ਉਹ ਹਮੇਸ਼ਾ ਆਪਣਾ ਸੁੱਖ ਤਿਆਗ ਕੇ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦਾ ਨਿਸ਼ਚਾ ਰੱਖਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।
#For any kind of News and advertisment contact us on 980-345-0601
1265300cookie-checkਰਾਮਪੁਰਾ ਫੂਲ ਵਿਧਾਇਕ ਬਲਕਾਰ ਸਿੱਧੂ ਦੇ ਗ੍ਰਹਿ ਵਿਖੇ ਪਰਿਵਾਰ ਸਮੇਤ ਆਏ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ