December 21, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ 20 ਸਤੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗੀ ਅਧਿਕਾਰੀਆਂ ਦੀ ਬਣੀ ਕਮੇਟੀ ਵਲੋਂ 16 ਸਤੰਬਰ 2022 ਨੂੰ ਆਪਣੀ ਮੀਟਿੰਗ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿਚ ਪਿਛਲੇ 10-15 ਸਾਲਾਂ ਦੇ ਤੋਂ ਕੰਮ ਕਰਦੇ ਇੰਨਲਿਸਟਮੈਂਟ ਵਰਕਰਾਂ ਦੇ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਉਪਰ ਦੇ ਤਜਰਬੇ ਨੂੰ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਤਿਆਰ ਕੀਤੀ ਗਈ ਰਿਪੋਰਟ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋ ਵਰਕਰ ਵਿਰੋਧੀ ਰਿਪੋਰਟ ਨੂੰ ਮੁੱਢੋ ਰੱਦ ਕਰਨ ਦੀ ਪੂਰਜੋਰ ਮੰਗ ਕੀਤੀ ਗਈ ਹੈ।
ਉਕਤ ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਅਤੇ ਜਰਨਲ ਸਕੱਤਰ ਸ਼ੇਰੇ ਆਲਮ ਸਿੰਘ ਤੇ ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਸਸ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਵਲੋਂ ਵਰਕਰਾਂ ਦੀਆਂ ਤਨਖਾਹਾਂ ’ਚ ਇਕਸਾਰਤਾਂ ਲਿਆਉਣ ਵਾਲੀ ਪੇਸ਼ ਕੀਤੀ ਰਿਪੋਰਟ ਦੇ ਨਾਲ ਜਿੱਥੇ ਵਰਕਰਾਂ ਦਾ ਪਿਛਲੇ ਲੰਮੇ ਅਰਸੇ ਦੌਰਾਨ ਕੀਤੇ ਕੰਮ ਦਾ ਤਜਰਬਾ ਖਤਮ ਹੋ ਜਾਵੇਗਾ ਉਥੇ ਤਜਰਬੇ ਦੇ ਅਧਾਰ ਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਬੇਰੁਜਗਾਰ ਕਰਨ ਦੀ ਇਕ ਸੋਚੀ ਸਮਝੀ ਸਾਜਿਸ਼ ਹੈ ਕਿਉਕਿ ਪੰਜਾਬ ਸਰਕਾਰ ਅਤੇ ਮਹਿਕਮੇ ਦੀ ਮੈਨੇਜਮੈਂਟ ਪੀਣ ਵਾਲੇ ਪਾਣੀ ਲਈ ਮੈਗਾ ਨਾਹਿਰੀ ਪ੍ਰੋਜੈਕਟ ਉਸਾਰ ਕੇ ਇਸ ਮਹਿਕਮੇ ਦਾ ਨਿੱਜੀਕਰਨ ਕਰ ਰਹੀ ਹੈ। ਜਿਸਦੇ ਤਹਿਤ ਹੀ ਵਿਭਾਗ ’ਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਵੀ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਨਲਿਸਟਮੈਂਟ/ਆਊਟਸੋਰਸ ਮੈਨ ਪਾਵਰ ਦੀਆਂ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਇਨਲਿਸਟਮੈਂਟ ਮੈਨ ਪਾਵਰ ਨੂੰ ਇਕ ਪੱਕੇ ਠੇਕੇਦਾਰ ਦੇ ਰੂਪ ਵਿਚ ਪ੍ਰਵਾਨ ਕਰਕੇ ਜਲ ਸਪਲਾਈ ਨਾਲ ਸਬੰਧਤ ਮਾਲੀ ਕਮ ਚੋਕੀਦਾਰ ਤੋਂ ਲੈ ਕੇ ਪੰਪ ਉਪਰੇਟਰ, ਕੈਸ਼ੀਅਰ, ਫਿਟਰ, ਪਲੰਬਰ, ਡਾਟਾ ਐੰਟਰੀ ਉਪਰੇਟਰ ਤੱਕ ਦੀਆਂ ਸਾਰੀਆਂ ਜਿੰਮੇਵਾਰੀਆਂ ਇਨਲਿਸਟਡ ਵਰਕਫੋਰਸ ਸਿਰ ਲੱਦ ਕੇ ਵਿਭਾਗ ਵਿਚ ਹਜਾਰਾਂ ਪੱਕੇ ਰੁਜਗਾਰ ਦੇ ਮੌਕਿਆਂ ਦਾ ਉਜਾੜਾ ਕਰਨ ਦਾ ਰਾਹ ਵੀ ਕੱਢ ਲਿਆ ਹੈ।
22 ਸਤੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ ਤਿੱਖੇ ਸੰਘਰਸ ਦਾ ਐਲਾਨ
ਅੰਤ ਵਿਚ ਜਥੇਬੰਦੀ ਨੇ ਵਿਭਾਗੀ ਮੁੱਖੀ ਅਤੇ ਕਮੇਟੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 16 ਸਤੰਬਰ ਨੂੰ ਕਮੇਟੀ ਵਲੋਂ ਤਨਖਾਹਾਂ ’ਚ ਇਕਸਾਰਤਾ ਲਿਆ ਕੇ ਵਰਕਰ ਵਿਰੋਧੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦਾ ਫੈਸਲਾ ਨਾ ਲਿਆ ਤਾਂ ਉਪਰੋਕਤ ਯੂਨੀਅਨ ਵਲੋਂ 22 ਸਤੰਬਰ ਨੂੰ ਲੂਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ।
#For any kind of News and advertisment contact us on 980-345-0601   
128750cookie-checkਜਲ ਸਪਲਾਈ ਵਰਕਰਾਂ ਦੇ ਕੰਮ ਦਾ ਤਜਰਬਾ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਬਣਾਈ ਰਿਪੋਰਟ ਵਿਭਾਗ ਤੇ ਸਰਕਾਰ ਦੀ ਘਟੀਆ ਸਾਜ਼ਿਸ਼ ਹੈ: ਸੰਦੀਪ ਖਾਨ ਬਾਲਿਆਵਾਲੀ
error: Content is protected !!