ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 23 ਸਤੰਬਰ,(ਪ੍ਰਦੀਪ ਸ਼ਰਮਾ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਬਾਲਿਆਂਵਾਲੀ ਨੂੰ ਚੇਅਰਮੈਨ ਅਤੇ ਜਸਬੀਰਸਿੰਘ ਕਿੰਗਰਾ ਲੈਂਡ ਮਾਰਗੇਜ਼ ਬੈਂਕ ਰਾਮਪੁਰਾ ਫੂਲ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਪੀਏ ਸੀਰਾ ਮੱਲੂਆਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੈਂਡ ਮਾਰਗੇਜ਼ ਬੈਂਕ ਰਾਮਪੁਰਾ ਫੂਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਚੋਣ ਕੁੱਝ ਦਿਨ ਪਹਿਲਾਂ ਕੀਤੀ ਗਈ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਨਿਯੁਕਤ ਕੀਤੇ ਗਏ ਸਨ।
ਅੱਜ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਕਿੰਗਰਾ ਭਾਈਰੂਪਾ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਪਾਰਟੀ ਦੇ ਸੀਨੀਅਰ ਤੇ ਇਮਾਨਦਾਰ ਵਿਅਕਤੀਆਂ ਨੂੰ ਵੱਖ ਵੱਖ ਅਹੁਦਿਆਂ ਤੇ ਨਿਯੁਕਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਨਵਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਕਿੰਗਰਾ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਉਹਨਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਅਹੁਦੇ ਦੀ ਮਾਣ ਮਰਿਯਾਦਾ ਕਾਇਮ ਰੱਖਦੇ ਹੋਏ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਉਹਨਾਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਉਹਨਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ ਪੰਮਾ, ਸੁਖਚੈਨ ਸਿੰਘ ਚੈਨਾ ਫੂਲੇਵਾਲਾ, ਸੀਰਾ ਮੱਲੂਆਣਾ,ਦਰਸਨ ਸੋਹੀ ਅਮਨਾ ਜੈਲਦਾਰ ,ਦੀਪ ਭਾਈਰੂਪਾ, ਰਾਜਪਾਲ ਸਿੰਘ ਯੋਧਾ ਮਹਿਰਾਜ ਤੋਂ ਇਲਾਵਾ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।
#For any kind of News and advertisment contact us on 980-345-0601
1289000cookie-checkਆਪ ਜਸਬੀਰ ਸਿੰਘ ਕਿੰਗਰਾ ਲੈੱਡਮਾਰਗੇਜ ਬੈਂਕ ਰਾਮਪੁਰਾ ਫੂਲ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ