April 30, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, (ਸਤ ਪਾਲ ਸੋਨੀ): ਬੀਜੇਪੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੂਬਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ (ਪੰਜਾਬ ਸਰਕਾਰ) ਸੁਖਵਿੰਦਰ ਸਿੰਘ ਬਿੰਦਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਦਾ ਫੈਸਲਾ ਬਹੁਤ ਹੀ ਤਾਰੀਫ਼ ਦੇ ਕਾਬਿਲ ਹੈ। ਇਹ ਫੈਸਲਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਲੈਣਾ ਹੋਰ ਵੀ ਚੰਗਾ ਹੈ। ਸ਼ਹੀਦ ਹੀ ਕਿਸੇ ਕੌਮ ਦਾ ਸੱਚਾ ਸਰਮਾਇਆ ਹੁੰਦੇ ਹਨ , ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਨਾਲ ਹੀ ਦੇਸ਼ ਤਰੱਕੀ ਕਰਦਾ ਹੈ।
ਸਾਰੇ ਪੰਜਾਬ ਦੇ ਲੋਕ, ਨੌਜਵਾਨ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ। ਨੋਜਵਾਨ ਉਨ੍ਹਾਂ ਦੀ ਰਾਹ ਤੇ ਚਲਦਿਆਂ ਦੇਸ਼ ਪ੍ਰੇਮ ਨੂੰ ਮਹੱਤਤਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੰਜਾਬੀ ਪ੍ਰਧਾਨ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਬੀਜੇਪੀ ਹੀ ਇਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕਰ ਸਕਦੀ ਹੈ, ਪੰਜਾਬ ਵਿੱਚ ਫਿਰ ਤੋਂ ਤਰੱਕੀ ਲਿਆ ਸਕਦੀ ਹੈ। 2024 ਦੀਆਂ ਚੋਣਾਂ ਵਿੱਚ ਬੀਜੇਪੀ ਪੰਜਾਬ ਵਿਚੋਂ ਵੱਡੀ ਲੀਡ ਹਾਸਿਲ ਕਰੇਗੀ।
#For any kind of News and advertisment contact us on 980-345-0601 
129240cookie-checkਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਤੇ ਪ੍ਰਧਾਨ ਮੰਤਰੀ ਦਾ ਧੰਨਵਾਦ : ਸੁਖਵਿੰਦਰ ਬਿੰਦਰਾ
error: Content is protected !!