December 18, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 29 ਸਤੰਬਰ (ਪ੍ਰਦੀਪ ਸ਼ਰਮਾ) : ਸਥਾਨਕ ਮੌੜ ਰੋਡ ਤੇ ਐਲੂਮੀਨੀਅਮ ਦੇ ਗੇਟ ਗਰਿੱਲਾਂ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਇੱਕ ਫਾਈਨਾਂਸਰ ਤੋਂ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਬੁੱਧਵਾਰ ਸਵੇਰੇ ਆਪਣੇ ਘਰ ਵਿਚ ਜ਼ਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਥਾਣਾ ਰਾਮਪੁਰਾ ਸਿਟੀ ਦੀ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੇ ਫਾਈਨੈਂਸਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਕਥਿਤ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਦੁਪਹਿਰ ਵੇਲੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾ ਅਤੇ ਹੋਰਨਾਂ ਲੋਕਾਂ ਵੱਲੋਂ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ ਕਰਕੇ ਮੌੜ ਚੌਕ ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਕਰੀਬ ਦੋ ਘੰਟੇ ਤੱਕ ਚੱਲੇ ਇਸ ਧਰਨੇ ਵਿੱਚ ਮੌਕੇ ਤੇ ਪਹੁੰਚੇ ਡੀਐਸਪੀ ਮੌੜ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਕੱਲ੍ਹ ਤੱਕ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ਦੀ ਸੂਰਤ ਵਿਚ ਦੁਬਾਰਾ ਫਿਰ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ। ਜਾਣਕਾਰੀ ਅਨੁਸਾਰ ਸਥਾਨਕ ਮੌੜ ਰੋਡ ਤੇ ਗਰੇਟ ਗਰਿੱਲਾਂ ਬਣਾਉਣ ਦਾ ਕੰਮ ਕਰਨ ਵਾਲੇ ਜਗਸੀਰ ਸਿੰਘ ਉਰਫ ਜੱਗੀ ਫੂਲ ਨੇ ਬੁੱਧਵਾਰ ਸਵੇਰੇ ਆਪਣੇ ਘਰ ਵਿਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਇਸ ਦਾ ਪਤਾ ਲੱਗਦੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਕੰਮ ਦੇ ਮੰਦੇ ਹੋਣ ਕਾਰਨ ਉਸ ਵੱਲੋਂ ਇੱਕ ਸ਼ਹਿਰ ਦੇ ਫਾਇਨੈਂਸਰ ਕੋਲ ਆਪਣੇ ਘਰ ਦੀ ਰਜਿਸਟਰੀ ਗਹਿਣੇ ਰੱਖ ਕੇ ਰੁਪਏ ਆਧਾਰ ਲੈਣ ਦੇ ਦੋਸ਼ ਲਗਾਏ ਗਏ ਸਨ। ਸੁਸਾਈਡ ਨੋਟ ਵਿਚ ਮ੍ਰਿਤਕ ਨੇ ਦੱਸਿਆ ਕਿ ਫਾਈਨੈਂਸਰ ਵੱਲੋਂ ਆਪਣੇ ਪੈਸੇ ਵਾਪਸ ਲੈਣ ਦੀ ਮੰਗ ਕਰਦੇ ਹੋਏ ਉਸ ਨੂੰ ਕੁੱਝ ਮਹੀਨਿਆਂ ਤੋਂ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਫਾਇਨਸਰ ਵਲੋਂ ਜਲਦ ਕਰਜ਼ਾ ਨਾ ਵਾਪਸ ਕਰਨ ਦੀ ਧਮਕੀ ਦਿੱਤੀ ਗਈ ਸੀ ਅਤੇ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਸੀ। ਜਿਸ ਦੇ ਚਲਦਿਆਂ ਜਗਸੀਰ ਸਿੰਘ ਨੂੰ ਆਤਮਹੱਤਿਆ ਕਰਨ ਲਈ ਮਜਬੂਰ ਹੋਣਾ ਪਿਆ। ਥਾਣਾ ਸਿਟੀ ਰਾਮਪੁਰਾ ਦੀ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੀ ਸ਼ਿਕਾਇਤ ਤੇ ਫਾਈਨੈਂਸਰ ਅਸ਼ੋਕ ਕੁਮਾਰ ਤੇ ਮਾਮਲਾ ਦਰਜ ਕਰ ਲਿਆ ਹੈ। ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪੁਲਸ ਤੋਂ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਵੀਰਵਾਰ ਦੁਪਹਿਰ ਦੋ ਵਜੇ ਦੇ ਕਰੀਬ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਸਥਿਤ ਮੌੜ ਰੋਡ ਤੇ ਆਵਾਜਾਈ ਠੱਪ ਕਰਕੇ ਧਰਨਾ ਲਗਾ ਦਿੱਤਾ ਗਿਆ ਸੀ। ਮੌਕੇ ਤੇ ਪੁੱਜ ਕੇ ਮੌੜ ਦੇ ਡੀਐੱਸਪੀ ਅਤੇ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।
#For any kind of News and advertisment contact us on 980-345-0601 
129460cookie-checkਫਾਇਨਾਂਸਰ ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾ ਕੇ ਨੌਜਵਾਨ ਨੇ ਕੀਤੀ ਆਤਮ ਹੱਤਿਆ
error: Content is protected !!