ਚੜ੍ਹਤ ਪੰਜਾਬ ਦੀ
ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ
ਰਾਮਪੁਰਾ ਫੂਲ(ਪ੍ਰਦੀਪ ਸ਼ਰਮਾ) : ਬੁਰਾਈ ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਸਥਾਨਕ ਖੇਡ ਸਟੇਡੀਅਮ ਵਿਖੇ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਨਵ ਭਾਰਤ ਕਲਾ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਵਿੱਚ ਮਨਾਏ ਇਸ ਉਤਸਵ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਰੀਬਨ ਕੱਟ ਕੇ ਸਮਾਗਮ ਦਾ ਉਦਘਾਟਨ ਕੀਤਾ।
ਇਸ ਮੌਕੇ ਮਾਣਯੋਗ ਜੱਜ ਦਲੀਪ ਕੁਮਾਰ ਫੂਲ ਡਵੀਜ਼ਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਜਿੱਥੇ 45 ਫੁੱਟ ਦਾ ਰਾਵਣ ਦਾ ਪੁਤਲਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਉਥੇ ਬਾਜੀਗਰਾਂ ਵੱਲੋਂ ਪਾਈਆਂ ਬਾਜ਼ੀਆਂ ਨੇ ਸਭ ਦਾ ਮੰਨੋਰੰਜਨ ਕੀਤਾ। ਕਲਾ ਮੰਚ ਦੇ ਚੇਅਰਮੈਨ ਜਸਕਰਨ ਬਾਂਸਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸ਼ਹਿਰ ਵਾਸੀਆਂ ਨੂੰ ਰਲ ਮਿਲ ਕੇ ਰਹਿਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਮੂਹ ਹਲਕਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਰਾਮ ਚੰਦਰ ਵੱਲੋਂ ਵਿਖਾਏ ਰਾਸਤੇ ਤੇ ਚੱਲਣਾ ਚਾਹੀਦਾ ਹੈ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣੇ ਚਾਹੀਦੇ ਹਨ ਤੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣੀ ਚਾਹੀਦੀ ਹੈ। ਕਲਾ ਮੰਚ ਦੇ ਚੇਅਰਮੈਨ ਜਸਕਰਨ ਬਾਂਸਲ (ਜੱਸੀ ਬਾਬਾ), ਪ੍ਰਧਾਨ ਸੁਰਿੰਦਰ ਧੀਰ ਵੱਲੋਂ ਮੁੱਖ ਮਹਿਮਾਨ ਬਲਕਾਰ ਸਿੱਧੂ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਵੀ ਸਿੰਗਲਾ ਕਾਲਾ, ਨਰੇਸ਼ ਕੁਮਾਰ ਬਿੱਟੂ, ਵਪਾਰ ਮੰਡਲ ਦੇ ਪ੍ਰਧਾਨ ਅਮਰਨਾਥ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਸਿਓਪਾਲ, ਲੇਖਰਾਜ ਸਿੰਗਲਾ, ਪ੍ਰੋਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਵਾ, ਮਨੋਜ਼ ਕੁਮਾਰ ਆਦਿ ਸ਼ਾਮਲ ਹੋਏ।
#For any kind of News and advertisment contact us on 980-345-0601
1303900cookie-checkਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ