ਚੜ੍ਹਤ ਪੰਜਾਬ ਦੀ
ਲੁਧਿਆਣਾ 03 ਜਨਵਰੀ (ਸਤ ਪਾਲ ਸੋਨੀ) : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੇ ਚਾਰ ਵਿਦਿਆਰਥੀ ਇਕ ਮੰਦਭਾਗੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ ਮੰਦਭਾਗੇ ਵਿਦਿਆਰਥੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਦੇਣ ਲਈ ਯੂਨੀਵਰਸਿਟੀ ਦੇ ਲੁਧਿਆਣਾ ਅਤੇ ਰਾਮਪੁਰਾ ਫੂਲ ਕੈਂਪਸ ਵਿਖੇ ਇਕ ਸ਼ੋਕ ਸਭਾ ਰੱਖੀ ਗਈ। ਡਾ. ਹਰਮਨਜੀਤ ਸਿੰਘ ਬਾਂਗਾ, ਰਜਿਸਟਰਾਰ, ਵੈਟਨਰੀ ਯੂਨੀਵਰਸਿਟੀ ਨੇ ਦੱਸਿਆ ਕਿ ਇਹ ਵਿਦਿਆਰਥੀ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਵਿਖੇ ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਦੀ ਚੌਥੇ ਸਾਲ ਦੀ ਪੜ੍ਹਾਈ ਕਰ ਰਹੇ ਸਨ। ਇਨ੍ਹਾਂ ਵਿਦਿਆਰਥੀਆਂ ਦੇ ਨਾਮ ਲੁਕੇਸ਼ ਕੁਮਾਰ, ਰੋਹਨ ਸ਼ਰਮਾ, ਸਿਮਰਨਦੀਪ ਸਿੰਘ ਅਤੇ ਸ਼ੈਲਿਜ ਗੁਲੇਰੀਆ ਸਨ। ਨਵੇਂ ਸਾਲ ਦੀਆਂ ਛੁੱਟੀਆਂ ਤੋਂ ਬਾਅਦ ਇਹ ਵਿਦਿਆਰਥੀ ਇਕ ਟੈਕਸੀ ਰਾਹੀਂ ਵਾਪਸ ਰਾਮਪੁਰਾ ਫੂਲ ਆਪਣੇ ਕਾਲਜ ਜਾ ਰਹੇ ਸਨ ਜਿਸ ਦੌਰਾਨ ਜਲੰਧਰ ਦੇ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ।
ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਯੂਨੀਵਰਸਿਟੀ ਦੇ ਡੀਨ, ਡਾਇਰੈਕਟਰ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਇਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੇ ਡੀਨ, ਡਾ. ਬਲਜਿੰਦਰ ਕੁਮਾਰ ਬਾਂਸਲ ਨੇ ਵੀ ਸ਼ਰਧਾਂਜਲੀ ਦਿੱਤੀ ਅਤੇ ਇਸ ਹਾਦਸੇ ਬਾਰੇ ਦੱਸਿਆ। ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਐਸ. ਕੇ. ਉੱਪਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਅਤੇ ਡਾ. ਬਾਂਸਲ ਖੁਦ ਡਾ. ਐਨ. ਡੀ. ਸਿੰਘ, ਸੁਰੱਖਿਆ ਇੰਚਾਰਜ ਯੂਨੀਵਰਸਿਟੀ ਪਰਿਵਾਰ ਨੂੰ ਹੌਸਲਾ ਦੇਣ ਲਈ ਅਤੇ ਕੁਝ ਸਰਕਾਰੀ ਕਾਰਜਾਂ ਵਿਚ ਉਨ੍ਹਾਂ ਦਾ ਸਾਥ ਦੇਣ ਲਈ ਜਲੰਧਰ ਗਏ। ਸ਼ੋਕ ਸਭਾ ਵਿਚ ਸ਼ਾਮਿਲ ਸਾਰਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਇਨ੍ਹਾਂ ਵਿਛੜੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਦਿੱਤੀ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1366500cookie-checkਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਹਿਤ ਕੀਤੀ ਗਈ ਸ਼ੋਕ ਸਭਾ