ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ ,5 ਜਨਵਰੀ, (ਕੁਲਵਿੰਦਰ ਕੜਵਲ) : ਅੱਜ ਜ਼ਿਲ੍ਹਾ ਮਾਨਸਾ ਦੀਆਂ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਦੀ ਇਕੱਤਰਤਾ ਹੋਈ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਤੋਂ ਮੰਗਾਂ ਦਾ ਹੱਲ ਕਰਵਾਉਣ ਲਈ ਵਰਕਰਾਂ ਦਾ ਲਾਮਬੰਦ ਹੋਣਾ ਲਾਜ਼ਮੀ ਹੈ।ਉਨ੍ਹਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਰਕਰਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੀਆਂ ਮੰਗਾਂ ਹੱਲ ਕਰਵਾਉਣ ਵਾਸਤੇ ਸੰਘਰਸ਼ ਕਰਨ ਲਈ ਉਤਾਵਲੀਆਂ ਹਨ।
ਇਸ ਮੌਕੇ ਉਹਨਾਂ ਨੇ ਮਾਨਸਾ ਜਿਲੇ ਦੀ ਚੋਣ ਕਰਦਿਆਂ ਹੋਇਆਂ ਰੁਪਿੰਦਰ ਕੌਰ ਸਰਦੂਲਗੜ੍ ਨੂੰ ਜ਼ਿਲ੍ਹਾ ਮਾਨਸਾ ਦੀ ਪ੍ਰਧਾਨ, ਜਰਨਲ ਸੈਕਟਰੀ ਕਿਰਨਜੀਤ ਕੋਰ ਟਾਹਲੀਆ,ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਕੋਰ ਮਾਨਸਾ, ਸਹਾਇਕ ਮੀਤ ਪ੍ਰਧਾਨ ਕਰਮਜੀਤ ਕੌਰ ਹਾਕਮ ਵਾਲਾ ਨੂੰ ਚੁਣਿਆ ਅਤੇ 21 ਮੈਂਬਰੀ ਕਮੇਟੀ ਬਣਾਈ ਗਈ।ਨਵੇਂ ਅਹੁਦੇਦਾਰਾਂ ਤੇ ਪ੍ਰਧਾਨਾਂ ਨੇ ਸਹੁੰ ਚੁਕ ਰਸਮ ਪੂਰੀ ਕਰਕੇ ਭਰੋਸਾ ਦਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ ਪੰਜਾਬ ਯੁਨੀਅਨ ਦੇ ਹੁਕਮਾਂ ਦੀ ਪਾਲਣਾ ਕਰਨਗੇ।
ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਹਰ ਜ਼ਿਲ੍ਹੇ ਦੀ ਚੋਣ ਤਿੰਨ ਸਾਲ ਬਾਅਦ ਕੀਤੀ ਜਾਂਦੀ ਹੈ ਪ੍ਰੰਤੂ ਜੇਕਰ ਕੋਈ ਅਹੁਦੇਦਾਰ ਯੁਨੀਅਨ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਤਿੰਨ ਮੋਕੇ ਦੇਣ ਉਪਰੰਤ ਯੁਨੀਅਨ ਵਿਚੋ ਖਾਰਜ ਕਰ ਦਿੱਤਾ ਜਾਂਦਾ ਹੈ।ਉਨ੍ਹਾਂ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ,ਬਲਾਕਾਂ ਦੇ ਨਵੇਂ ਅਹੁਦੇਦਾਰਾਂ ਦੀਆ ਚੋਣਾ ਮੁਕੰਮਲ ਕਰ ਲਈਆਂ ਜਾਣਗੀਆਂ ਅਤੇ ਉਸ ਉਪਰੰਤ ਸੰਘਰਸ਼ ਤੇਜ਼ ਕੀਤਾ ਜਾਵੇਗਾ।ਹਰਿਆਣਾ ਪੈਟਰਨ ਫਿਕਸ ਭੱਤਾ,ਰੈਗੂਲਰ ਗ੍ਰੇਡ,ਹਾਜ਼ਰੀ ਯਕੀਨੀ ਕਰਨਾ,ਵਰਦੀ ਤੇ ਮੋਬਾਇਲ ਭੱਤਾ ਵਧਾਉਣਾ ਇੰਸੋਰੈਸ ਆਦਿ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਇਸ ਮੌਕੇ ਭਾਰੀ ਗਿਣਤੀ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਵਰਕਰ ਹਾਜਰ ਸਨ ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1396100cookie-checkਰੁਪਿੰਦਰ ਕੌਰ ਬਣੀ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ