ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 11 ਫਰਵਰੀ (ਪ੍ਰਦੀਪ ਸ਼ਰਮਾ) : ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪਾਮਿਲ ਬਾਂਸਲ, ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਰਾਮਪੁਰਾ ਫੂਲ, ਬੱਚਿਆਂ ਦੇ ਮਾਹਿਰ ਡਾ. ਅਸ਼ੀਸ ਬਜਾਜ ਦੀ ਅਗਵਾਈ ਹੇਠ ਵਿਸ਼ੇਸ਼ ਟੀਕਾਕਰਨ ਹਫਤਾ 13 ਤੋਂ 17 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ।
ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ ਟੀਕਾਕਰਨ ਕੈਂਪ ਲਗਾਏ ਜਾਣੇ ਹਨ। ਇਹਨਾਂ ਕੈਪਾਂ ਦੇ ਮੁੱਖ ਏਜੰਡਾ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਹੈ। ਉਹਨਾਂ ਕਿਹਾ ਕਿ ਇਸ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚੇ ਅੰਸ਼ਕ ਤੌਰ ਤੇ ਟੀਕਾਕਰਨ ਨਹੀਂ ਹੋਇਆ। ਟੀਕਾਕਰਨ ਤੋਂ ਰਹਿਤ ਜਾਂ ਅੰਸਕ ਤੌਰ ਤੇ ਟੀਕਾਕਰਨ ਵਾਲੀਆਂ ਗਰਭਵਤੀ ਔਰਤਾਂ ਹਨ।
ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਅਹਿਮ ਖੇਤਰਾਂ ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਪ੍ਰਵਾਸੀ ਮਜਦੂਰ, ਖਾਨਾਬਦੋਸ ਸਾਈਟਾਂ, ਇੱਟਾਂ ਦੇ ਭੱਠੇ ਪਥੇਰਾਂ, ਸੈਲਰ ਆਦਿ ਹਨ। ਉਹਨਾਂ ਦੱਸਿਆ ਕਿ ਇਸ ਟੀਕਾਕਰਨ ਦਾ ਮਕਸਦ ਨਵਜੰਮੇ ਬੱਚੇ ਜਿਹਨਾਂ ਨੂੰ ਘਰ ਵਿੱਚ ਡਿਲੀਵਰ ਕੀਤਾ ਗਿਆ ਸੀ ਅਤੇ ਜਨਮ ਦੀਆਂ ਵੈਕਸੀਨੇਸ ਖੁਰਾਕਾਂ ਲੈਣ ਤੋਂ ਖੁੰਝ ਗਏ ਸਨ। ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਅਮਨਦੀਪ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1402600cookie-checkਸਿਹਤ ਵਿਭਾਗ ਵੱਲੋਂ ਟੀਕਾਕਰਨ ਕੈਂਪ ਲਗਾਏ ਜਾਣਗੇ- ਡਾ. ਹਰਿੰਦਰਪਾਲ ਸਿੰਘ