ਪ੍ਰਦੀਪ ਸ਼ਰਮਾ
ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ – ਇਨਕਲਾਬੀ ਕੇਂਦਰ ਪੰਜਾਬ ਵੱਲੋਂ ਕੁਸ਼ਤੀ ਪਹਿਲਵਾਨ ਧੀਆਂ ਦੇ ਸੰਘਰਸ਼ ਨੂੰ ਗਲੀ ਮੁਹੱਲਿਆਂ ਤੱਕ ਲਿਜਾਣ ਦੀ ਮੁਹਿੰਮ ਚਲਾਈ ਹੋਈ ਹੈ। ਇਨਕਲਾਬੀ ਕੇਂਦਰ ਪੰਜਾਬ ਇਲਾਕਾ ਰਾਮਪੁਰਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਕੁਸ਼ਤੀ ਪਹਿਲਵਾਨ ਧੀਆਂ ਦੇ ਸੰਘਰਸ਼ ਨੂੰ ਗਲੀ ਮੁਹੱਲਿਆਂ ਤੱਕ ਲਿਜਾਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਲਹਿਰਾ, ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ, ਕਮੇਟੀ ਮੈਂਬਰ ਗੁਰਨਾਮ ਸਿੰਘ ਮਹਿਰਾਜ, ਵੈਟਰਨਰੀ ਡਾ. ਨਿਰੰਜਣ ਸਿੰਘ ਡਾ. ਜਗਤਾਰ ਸਿੰਘ ਫੂਲ ਨੇ ਦੱਸਿਆ ਕਿ ਸਰੀਰਕ ਛੇੜਛਾੜ ਦਾ ਸ਼ਿਕਾਰ ਕੁਸ਼ਤੀ ਪਹਿਲਵਾਨਾਂ ਨੂੰ ਇਨਸਾਫ਼ ਲੈਣ ਲਈ ਸੰਘਰਸ਼ ਤਿੰਨ ਹਫ਼ਤਿਆਂ ਤੋਂ ਉੱਪਰ ਹੋ ਗਿਆ ਹੈ।
ਦੇਸ਼ ਭਰ ਵਿੱਚੋਂ ਇਨਸਾਫ਼ ਪਸੰਦ ਲੋਕ ਜਮਹੂਰੀ ਜਨਤਕ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਕਾਫਲੇ ਦਿੱਲੀ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਹ ਕੁਸ਼ਤੀ ਪਹਿਲਵਾਨਾਂ ਦੇ ਸੰਘਰਸ਼ ਦੀ ਪ੍ਰਾਪਤੀ ਹੈ ਕਿ ਮੋਦੀ ਹਕੂਮਤ ਅਤੇ ਉਲੰਪਿਕ ਐਸੋਸੀਏਸ਼ਨ ਨੂੰ ਕੁਸ਼ਤੀ ਪਹਿਲਵਾਨਾਂ ਨਾਲ ਛੇੜਛਾੜ ਕਰਨ ਵਾਲੇ ਬ੍ਰਿਜ ਭੂਸ਼ਨ ਨੂੰ ਕੁਸ਼ਤੀ ਫੈਡਰੇਸ਼ਨ ਦੇ ਸਾਰੇ ਅਹੁਦਿਆਂ ਤੋਂ ਲਾਂਭੇ ਕਰਨ ਲਈ ਮਜਬੂਰ ਹੋਣਾ ਪਿਆ ਹੈ ਅਤੇ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸੰਘਰਸ਼ ਮਘਦਾ ਜਾ ਰਿਹਾ ਹੈ।
ਇਨਕਲਾਬੀ ਕੇਂਦਰ ਪੰਜਾਬ ਵੱਲੋਂ ਇਨ੍ਹਾਂ ਧੀਆਂ ਦੇ ਸੰਘਰਸ਼ ਨੂੰ ਗਲੀਆਂ ਮੁਹੱਲਿਆਂ, ਲੋਕ ਮਨਾਂ ਵਿੱਚ ਲਿਜਾਣ ਲਈ 11 ਤੋਂ 18 ਮਈ ਤੱਕ ਪੂਰਾ ਹਫ਼ਤਾ ਦਸਤਕੀ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਬਾਅਦ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਵਿੱਚ ਵੱਡਾ ਕਾਫ਼ਲਾ ਦਿੱਲੀ ਜੰਤਰ ਮੰਤਰ ਵੱਲ ਜਾਵੇਗਾ।
# Contact us for News and advertisement on 980-345-0601
Kindly Like,Share & Subscribe http://charhatpunjabdi.com
1519300cookie-checkਕੁਸ਼ਤੀ ਪਹਿਲਵਾਨ ਧੀਆਂ ਦੇ ਸੰਘਰਸ਼ ਨੂੰ ਗਲੀ ਮੁਹੱਲਿਆਂ ਚ ਲਿਜਾਣ ਲਈ ਦਸਤਕੀ ਮੁਹਿੰਮ ਚਲਾਈ