December 21, 2024

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਖੰਨਾ – ਖੰਨਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਮਿਸ. ਅਸ਼ਵਿਨੀ ਗੋਟਿਆਲ ਨੇ ਕਿਹਾ ਹੈ ਕਿ ਸ਼ਹਿਰਾ ਅਤੇ ਪਿੰਡਾਂ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ। ਸ਼ਨੀਵਾਰ ਨੂੰ ਦਫਤਰ ਸੀਨੀਅਰ ਪੁਲਿਸ ਕਪਤਾਨ ਖੰਨਾ ਵਿਖੇ ਆਪਣਾ ਚਾਰਜ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

– ਅਪਰਾਧ ਨੂੰ ਠੱਲ ਪਾਉਣਾ ਮੁੱਖ ਤਰਜੀਹ 

ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ ‘ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ‘ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰਾ ਅਤੇ ਪਿੰਡਾਂ ਵਿਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ ਵਿਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ।

-ਲੋਕਾਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਅਹਿਦ ਲਿਆ

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰਾ ਵਿਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀ.ਸੀ.ਆਰ. ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ ਵਿਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ  ਤੋਂ ਸੁਝਾਅ ਲਏ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲ਼ਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਅਤੇ ਕਿਹਾ ਕਿ ਸ਼ਹਿਰਾ ਅਤੇ ਪਿੰਡਾਂ ਵਿਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸ਼ੁਰੂਆਤ ਹੈ ਅਤੇ ਛੇਤੀ ਹੀ ਸ਼ਹਿਰਾ ਅਤੇ ਪਿੰਡਾਂ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ ‘ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਅਸ਼ਵਿਨੀ ਗੋਟਿਆਲ ਨੇ ਦਫਤਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਪਾਸੋਂ ਗਾਰਡ ਆਫ਼ ਆਨਰ ਵੀ ਲਿਆ। ਇਸ ਉਪਰੰਤ ਉਨ੍ਹਾਂ ਤਾਇਨਾਤ ਸੀਨੀਅਰ ਅਧਿਕਾਰੀ ਐਸ.ਪੀਜ਼ ਅਤੇ ਡੀ.ਐਸ.ਪੀਜ਼ ਨਾਲ ਬੈਠਕ ਕਰ ਕੇ ਸ਼ਹਿਰਾ ਅਤੇ ਪਿੰਡਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਮਿਸ. ਅਸ਼ਵਿਨੀ ਗੋਟਿਆਲ ਨੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਲਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ ਹੈਡਕੁਆਰਟਰ ਸ੍ਰੀ ਤਰੁਨ ਰਤਨ, ਐਸ.ਪੀ ਇਨਵੈਸਟੀਗੇਸ਼ਨ ਸ੍ਰੀ ਸੌਰਵ ਜਿੰਦਲ, ਡੀ.ਐਸ.ਪੀ (ਐਚ) ਸ੍ਰੀ ਪਲਵਿੰਦਰ ਸਿੰਘ, ਡੀ.ਐਸ.ਪੀ (ਐਨ.ਡੀ.ਪੀ.ਐਸ) ਸ੍ਰੀ ਰਵਿੰਦਰ ਸਿੰਘ, ਡੀ.ਐਸ.ਪੀ ਸਮਰਾਲਾ ਸ੍ਰੀ ਤਿਰਲੋਚਨ ਸਿੰਘ, ਡੀ.ਐਸ.ਪੀ (ਡੀ) ਸ੍ਰੀ ਸੁਖਅਮਿ੍ਤ  ਰੰਧਾਵਾ, ਡੀ.ਐਸ.ਪੀ ਪਾਇਲ ਸ੍ਰੀ ਨਿਖਿਲ ਗਰਗ, ਡੀ.ਐਸ.ਪੀ (ਸੀ.ਏ.ਡਬਲਯੂ.ਸੀ) ਸ੍ਰੀ ਕਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Kindly like,share and subscribe our youtube channel CPD NEWS.Contact for News and advertisement at 9803-4506-01

165730cookie-checkਖੰਨਾ ਦੇ ਨਵੇਂ ਐਸ.ਐਸ.ਪੀ ਅਸ਼ਵਿਨੀ ਗੋਟਿਆਲ ਨੇ ਅਹੁਦਾ ਸੰਭਾਲਿਆ 
error: Content is protected !!