October 13, 2024

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ – ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲ ਗੱਡੀਆਂ ਅਤੇ ਵੱਖ-ਵੱਖ ਪਲੇਟਫਾਰਮਾਂ ‘ਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਅ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿਖਿਆ ਤੋਂ ਰੋਕਿਆ ਜਾਵੇ ।

ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ ਅੰਦਰ ਬਣੀਆਂ ਦੁਕਾਨਾਂ ‘ਤੇ ਵੀ ਜਾਗਰੂਕ ਕੀਤਾ ਗਿਆ। ਟੀਮ ਵਿੱਚ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਆਰ.ਪੀ.ਐਫ ਤੋਂ ਏ.ਐਸ.ਆਈ. ਵਿਜੈ ਕੁਮਾਰ, ਏ.ਐਸ.ਆਈ.  ਕਾਂਤੀ ਲਾਲ, ਇੰਸਪੈਕਟਰ ਸਲੇਸ਼, ਕਾਂਸਟੇਬਲ ਮਨੋਜ ਕੁਮਾਰ ਤੋਂ ਇਲਾਵਾ ਏ.ਐਚ.ਟੀ.ਯੂ. ਅਤੇ ਅਤੇ ਆਰ.ਪੀ.ਐਫ. ਟੀਮ ਦੇ ਮੈਂਬਰ ਵੀ ਸ਼ਾਮਲ ਸਨ।

Kindly like,share and subscribe our youtube channel CPD NEWS.Contact for News and advertisement at 9803-4506-01

166150cookie-checkਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਲੋਕਾਂ ਨੂੰ ਕੀਤਾ ਜਾਗਰੂਕ
error: Content is protected !!