ਰਵਨੀਤ ਸਿੰਘ ਬਿੱਟੂ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ

Loading

ਲੁਧਿਆਣਾ ਬਣੇਗਾ ਸੂਬੇ ਦਾ ਸਭ ਤੋਂ ਵਿਕਸਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਵਾਲਾ ਸ਼ਹਿਰ,ਕਿਸੇ ਵੀ ਤਰਾਂ ਦੀ ਢਿੱਲਮੁੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀਲੋਕ ਸਭਾ ਮੈਂਬਰ

ਲੁਧਿਆਣਾ, 18 ਅਪ੍ਰੈੱਲ  ( ਸਤ ਪਾਲ ਸੋਨੀ ) : ਸ਼ਹਿਰ ਲੁਧਿਆਣਾ ਨੂੰਸਮਾਰਟ ਸਿਟੀਵਜੋਂ ਵਿਕਸਤ ਕਰਨ ਲਈ ਸ਼ੁਰੂ ਕੀਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਅੱਜ ਨਗਰ ਨਿਗਮ ਦੇ ਜ਼ੋਨਡੀ ਦਫ਼ਤਰ ਵਿਖੇ ਇਸ ਪ੍ਰੋਜੈਕਟ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਿੱਟੂ ਨੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜਨ ਲਈ ਹਦਾਇਤਾਂ ਜਾਰੀ ਕੀਤੀਆਂ।

ਮੀਟਿੰਗ ਦੌਰਾਨ ਬਿੱਟੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਵਾਸੀਆਂ ਵਾਸਤੇ ਇਹ ਬੜੀ ਮਾਣ ਵਾਲੀ ਗੱਲ ਸੀ ਕਿਸਮਾਰਟ ਸਿਟੀ ਪ੍ਰੋਜੈਕਟਲਈ ਇਸ ਸ਼ਹਿਰ ਦੀ ਚੋਣ ਸਭ ਤੋਂ ਪਹਿਲੀ ਸੂਚੀ ਵਿੱਚ ਹੋਈ ਸੀ ਪਰ ਕਈ ਕਾਰਨਾਂ ਕਰਕੇ ਇਹ ਪ੍ਰੋਜੈਕਟ ਉਸ ਚਾਲ ਨਾਲ ਅੱਗੇ ਨਹੀਂ ਵਧਾਇਆ ਜਾ ਸਕਿਆ, ਜਿਸ ਚਾਲ ਨਾਲ ਇਹ ਅੱਗੇ ਵੱਧਣਾ ਚਾਹੀਦਾ ਸੀ।  ਬਿੱਟੂ ਨੇ ਅਧਿਕਾਰੀਆਂ ਅਤੇ ਕੰਪਨੀ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਵਾਸੀਆਂ ਲਈ ਇਸ ਪ੍ਰੋਜੈਕਟ ਦੀ ਅਹਿਮੀਅਤ ਨੂੰ ਸਮਝਦਿਆਂ ਇਸ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਸਿਰਤੋੜ ਯਤਨ ਕੀਤੇ ਜਾਣ ਤਾਂ ਜੋ ਸ਼ਹਿਰ ਲੁਧਿਆਣਾ ਨੂੰ ਪੰਜਾਬ ਦਾ ਸਭ ਤੋਂ ਵਿਕਸਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਵਾਲਾ ਸ਼ਹਿਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਭਵਿੱਖ ਵਿੱਚ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਹਰ ਮਹੀਨੇ ਜਾਇਜ਼ਾ ਲਿਆ ਜਾਇਆ ਕਰੇਗਾ।ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਬਕਾਇਦਾ ਸਰਵੇ ਮੁਕੰਮਲ ਹੋ ਚੁੱਕੇ ਹਨ। ਕਈ ਡਿਟੇਲ ਪ੍ਰੋਜੈਕਟ ਰਿਪੋਰਟਸ ਤਿਆਰ ਹੋ ਕੇ ਸੰਬੰਧਤ ਅਥਾਰਟੀਜ਼ ਨੂੰ ਮਨਜੂਰੀ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਉਂ ਹੀ ਇਹ ਰਿਪੋਰਟਾਂ ਵਾਪਸ ਜਾਣਗੀਆਂ ਤਾਂ ਇਨਾਂਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ  ਬਿੱਟੂ ਨੇ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਤਹਿਤ ਸਭ ਤੋਂ ਜਿਆਦਾ ਤਰਜੀਹ ਉਨਾਂ ਕੰਮਾਂ ਨੂੰ ਦਿੱਤੀ ਜਾਵੇ, ਜਿਨਾਂ ਦੇ ਮੁਕੰਮਲ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਪਹੁੰਚੇਗਾ। ਉਨਾਂ ਕਿਹਾ ਕਿ ਬੁੱਢਾ ਨਾਲਾ ਦੀ ਮੁਕੰਮਲ ਕਾਇਆ ਕਲਪ, ਸ਼ਹਿਰ ਵਿੱਚ ਸਮਾਰਟ ਡਸਟਬਿੰਨ ਲਗਾਉਣਾ, ਸ਼ਹਿਰ ਵਿੱਚ ਐੱਲ. . ਡੀ. ਲਾਈਟਸ, ਘੁਮਾਰ ਮੰਡੀ ਪਾਰਕਿੰਗ ਪ੍ਰੋਜੈਕਟ, ਪੱਖੋਵਾਲ ਸੜਕਤੇ ਰੇਲਵੇ ਓਵਰਬ੍ਰਿਜ, ਸਲਾਟਰ ਹਾਊਸ, ਸਰਾਭਾ ਨਗਰ ਮਾਰਕੀਟ ਦਾ ਨਵੀਨੀਕਰਨ, ਮਲਹਾਰ ਸਮਾਰਟ ਰੋਡ, ਫੋਕਲ ਪੁਆਇੰਟ ਖੇਤਰ ਵਿੱਚ ਸਾਈਕਲ ਟਰੈਕ, ਬੱਸ ਸਟਾਪ ਪੁਆਇੰਟਾਂ ਦਾ ਨਵੀਨੀਕਰਨ, ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਆਦਿ ਨੂੰ ਪਹਿਲ ਦੇ ਆਧਾਰਤੇ ਸ਼ੁਰੂ ਕਰਵਾ ਕੇ ਮੁਕੰਮਲ ਕਰਵਾਇਆ ਜਾਵੇ। ਬਿੱਟੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਅਤੇ ਉਹ ਸੂਬੇ ਦੇ ਵਿਕਾਸ ਲਈ ਲੋਕਾਂ ਨੂੰ ਜਵਾਬਦੇਹ ਹਨ, ਜੇਕਰ ਅਜਿਹੇ ਪ੍ਰੋਜੈਕਟ ਅਧਿਕਾਰੀਆਂ ਦੀ ਕੰਮ ਕਰਨ ਦੀ ਇੱਛਾ ਭਾਵਨਾ ਦੀ ਅਣਹੋਂਦ ਕਾਰਨ ਅੱਧ ਵਿਚਾਲੇ ਲਟਕਦੇ ਹਨ, ਤਾਂ ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀਤੇ ਵੀ ਸਵਾਲੀਆ ਨਿਸ਼ਾਨ ਲੱਗਦੇ ਹਨ। ਇਸ ਕਰਕੇ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਪੱਧਰਤੇ ਪ੍ਰਸਾਸ਼ਨਿਕ ਤੌਰਤੇ ਢਿੱਲਮੁੱਠ ਸਾਹਮਣੇ ਆਉਂਦੀ ਹੈ ਤਾਂ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂਸੰਜੇ ਤਲਵਾੜ, ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ, ਸੀਨੀਅਰ ਡਿਪਟੀ ਮੇਅਰ  ਸ਼ਾਮ ਸੁੰਦਰ ਮਲਹੋਤਰਾ, ਵਧੀਕ ਕਮਿਸ਼ਨਰ ਨਗਰ ਨਿਗਮ  ਸੰਯਮ ਅਗਰਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

16670cookie-checkਰਵਨੀਤ ਸਿੰਘ ਬਿੱਟੂ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ

Leave a Reply

Your email address will not be published. Required fields are marked *

error: Content is protected !!