ਪਸ਼ੂ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਅਤੇ ਪਸ਼ੂ ਪਾਲਣ ਵਿਭਾਗ ਇਕੱਠੇ ਕੰਮ ਕਰਨਗੇ-ਪਸ਼ੂ ਪਾਲਣ ਮੰਤਰੀ

Loading

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਯੂਨੀਵਰਸਿਟੀ ਵਿਖੇ ਸਾਇੰਸਦਾਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਲੁਧਿਆਣਾ ਪੁੱਜਣਤੇਗਾਰਡ ਆਫ਼ ਆਨਰ

ਲੁਧਿਆਣਾ, 4 ਮਈ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਸਾਇੰਸਦਾਨਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ  ਸੂਬੇ ਵਿੱਚ ਪਸ਼ੂ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਅਤੇ ਪਸ਼ੂ ਪਾਲਣ ਵਿਭਾਗ ਨੂੰ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਵੱਲੋਂ ਕੀਤੀਆਂ ਜਾ ਰਹੀਆਂ ਖੋਜਾਂ ਨੂੰ ਮੈਦਾਨੀ ਪੱਧਰਤੇ ਲਾਗੂ ਕੀਤਾ ਜਾ ਸਕਦਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਹੋਵੇਗਾ, ਉਥੇ ਰਿਵਾਇਤੀ ਖੇਤੀ ਉੱਤੇ ਉਨੀ ਨਿਰਭਰਤਾ ਵੀ ਘਟੇਗੀ।

ਯੂਨੀਵਰਸਿਟੀ ਦੇ ਪਹਿਲੇ ਗੇਡ਼ੇ ਦੌਰਾਨ ਉਨਾਂ  ਸਾਇੰਸਦਾਨਾਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਸ਼ੂ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਜ਼ਿਲਾ ਪੱਧਰੀ ਵਰਕਸ਼ਾਪਾਂ ਦੇ ਆਯੋਜਨ ਬਾਰੇ ਖਾਕਾ ਤਿਆਰ ਕਰਨ ਕਿਉਂ ਜੋ ਇਨਾਂ  ਸਹਾਇਕ ਕਿੱਤਿਆਂ ਨਾਲ ਜੁਡ਼ ਕੇ ਕਿਸਾਨਾਂ ਦਾ ਸਮਾਜਿਕ ਆਰਥਿਕ ਉਥਾਨ ਹੋ ਸਕਦਾ ਹੈ। ਸਿੱਧੂ ਨੇ ਕਿਹਾ ਕਿ ਮੱਛੀ ਪਾਲਣ, ਸੂਰ ਪਾਲਣ, ਮੁਰਗੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁਡ਼ਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ  ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਉਨਾਂ ਨੂੰ ਸੋਸ਼ਲ ਮੀਡੀਆ ਦਾ ਸਹਾਰਾ ਲੈਣਾ ਚਾਹੀਦਾ ਹੈ।

ਸਿੱਧੂ ਨੇ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੂੰ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਜਲਦ ਭਰ ਦਿੱਤਾ ਜਾਵੇਗਾ ਅਤੇ ਖੋਜ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸਿੱਧੂ ਨੇ ਯੂਨੀਵਰਸਿਟੀ ਦੇ ਸਾਇੰਸਦਾਨਾਂ ਵੱਲੋਂ ਤਿਆਰ ਕੀਤੀਆਂ ਸਮਾਲ ਮਿਲਕ ਚਿੱਲਰ, ਮਿਲਕ ਅਡਲਟਰੇਸ਼ਨ ਕਿੱਟ ਦੀ ਸਰਾਹਨਾ ਕੀਤੀ। ਉਨਾਂ  ਕਿਹਾ ਕਿ ਅਜਿਹੀਆਂ ਤਕਨੀਕਾਂ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਿਤ ਹੋ ਸਕਦੀਆਂ ਹਨ। ਮੀਟਿੰਗ ਦੌਰਾਨ ਡਾ. ਨੰਦਾ ਨੇ ਯੂਨੀਵਰਸਿਟੀ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਬਡ਼ੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੀਟਿੰਗ ਉਪਰੰਤ  ਸਿੱਧੂ ਨੇ ਯੂਨੀਵਰਸਿਟੀ ਦੇ ਕਈ ਵਿਭਾਗਾਂ, ਵੈਟਰਨਰੀ ਸਾਇੰਸ ਕਾਲਜ, ਵੈਟਰਨਰੀ ਕਲੀਨਿਕ, ਪੋਲਟਰੀ ਫਾਰਮ, ਡੇਅਰੀ ਫਾਰਮ, ਮੱਛੀ ਪਾਲਣ ਕਾਲਜ ਅਤੇ ਡੇਅਰੀ ਸਾਇੰਸ ਕਾਲਜ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨਾਂ  ਵਿਦਿਆਰਥੀਆਂ ਨਾਲ ਵੀ ਵਿਚਾਰ ਸਾਂਝੇ ਕੀਤੇ।

ਇਸ ਉਪਰੰਤ ਉਨਾਂ  ਪਿੰਡ ਕੋਟਲੀ ਵਿਖੇ ਸੂਰ ਪਾਲਣ ਫਾਰਮ ਅਤੇ ਪਿੰਡ ਦਹੇਡ਼ੂ ਵਿਖੇ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਅਤੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸਹਾਇਕ ਧੰਦਿਆਂ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰਜੀਤ ਸਿੰਘ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਬੋਰਡ, ਮਦਨ ਮੋਹਨ ਡਾਇਰੈਕਟਰ ਐਂਡ ਵਾਰਡਨ ਮੱਛੀ ਪਾਲਣ ਪੰਜਾਬ, ਡਾ. ਜੀ. ਐੱਸ. ਤੂਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਨਿੱਜੀ ਸਹਾਇਕ ਦਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

ਇਸ ਤੋਂ ਪਹਿਲਾਂ ਉਨਾਂ  ਨੂੰ ਕੈਬਨਿਟ ਮੰਤਰੀ ਬਣਨ ਉਪਰੰਤ ਜ਼ਿਲਾ ਲੁਧਿਆਣਾ ਵਿਖੇ ਪਹਿਲੀ ਵਾਰ ਪਹੁੰਚਣਤੇਗਾਰਡ ਆਫ਼ ਆਨਰਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਜ਼ਿਲਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ ਅਤੇ ਹੋਰ ਹਾਜ਼ਰ ਸਨ

 

17850cookie-checkਪਸ਼ੂ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਅਤੇ ਪਸ਼ੂ ਪਾਲਣ ਵਿਭਾਗ ਇਕੱਠੇ ਕੰਮ ਕਰਨਗੇ-ਪਸ਼ੂ ਪਾਲਣ ਮੰਤਰੀ

Leave a Reply

Your email address will not be published. Required fields are marked *

error: Content is protected !!