69ਵੀਂ ਰਾਸ਼ਟਰੀ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਸ਼ੁਰੂ.

Loading

 

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਉਦਘਾਟਨ

ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ

ਲੁਧਿਆਣਾ, 7 ਮਈ ( ਸਤ ਪਾਲ ਸੋਨੀ ) : 69ਵੀਂ ਰਾਸ਼ਟਰੀ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਈ, ਜਿਸ ਦਾ ਉਦਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਉਦਘਾਟਨਘਾਟਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ। ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਰਾਜਾਂ ਤੋਂ ਲਡ਼ਕਿਆਂ ਦੇ ਵਰਗ ਵਿੱਚ 28 ਟੀਮਾਂ ਅਤੇ ਲਡ਼ਕੀਆਂ ਦੇ ਵਰਗ ਵਿੱਚ 24 ਟੀਮਾਂ ਭਾਗ ਲੈ ਰਹੀਆਂ ਹਨ। ਇਹ ਚੈਂਪੀਅਨਸ਼ਿਪ 14 ਮਈ ਤੱਕ ਚੱਲੇਗੀ।  ਬਾਜਵਾ ਨੇ ਇਸ ਚੈਂਪੀਅਨਸ਼ਿਪ ਲਈ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਭੇਜਣ ਦਾ ਐਲਾਨ ਕੀਤਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਖ਼ਿਡਾਰੀਆਂ, ਸਰੋਤਿਆਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਸਭ ਤੋਂ ਉੱਪਰ ਲਿਆ ਜਾਂਦਾ ਸੀ ਪਰ ਪਿਛਲੇ 10 ਸਾਲਾਂ ਦੌਰਾਨ ਖੇਡਾਂ ਅਤੇ ਖ਼ਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ, ਨਤੀਜਤਨ ਪੰਜਾਬ ਖੇਡ ਗਰਾਫ਼ ‘ਤੇ ਲਗਾਤਾਰ ਹੇਠਾਂ ਨੂੰ ਚਲਾ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਉਪਰਾਲੇ ਕਰ ਰਹੀ ਹੈ। ਜਲਦ ਹੀ ਖੇਡ ਨੀਤੀ ਬਣਾ ਕੇ ਲਾਗੂ ਕੀਤੀ ਜਾਵੇਗੀ। ਆਧੁਨਿਕ ਖੇਡਾਂ ਅਪਨਾਉਣ ਦੇ ਨਾਲ-ਨਾਲ ਸੂਬੇ ਦੀਆਂ ਰਿਵਾਇਤੀ ਖੇਡਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਪ੍ਰਬੰਧਕਾਂ ਨੂੰ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਵਧਾਈ ਦਿੰਦਿਆਂ ਖ਼ਿਡਾਰੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਖੇਡ ਭਾਵਨਾ ਨਾਲ ਹਿੱਸਾ ਲੈ ਕੇ ਸਿਖਾਂਦਰੂ ਖ਼ਿਡਾਰੀਆਂ ਲਈ ਪ੍ਰੇਰਨਾ ਸਰੋਤ ਬਣਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਬਾਜਵਾ ਨੇ ਰਾਵੀ ਦਰਿਆ ਦੇ ਪਾਣੀ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਬਾਰੇ ਕਿਹਾ ਕਿ ਪੰਜਾਬ ਸਰਕਾਰ ਇਸ ਪੱਤਰ ਵਿੱਚ ਉਠਾਏ ਮੁੱਦੇ ‘ਤੇ ਵਿਚਾਰ ਕਰੇਗੀ। ਫਿਲਹਾਲ ਪੰਜਾਬ ਕੋਲ ਕਿਸੇ ਹੋਰ ਸੂਬੇ ਜਾਂ ਦੇਸ਼ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸ਼ਾਹਕੋਟ ਚੋਣਾਂ ਮੌਕੇ ਕਾਂਗਰਸੀ ਉਮੀਦਵਾਰ ਬਾਰੇ ਪੈਦਾ ਹੋਏ ਵਿਵਾਦ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਉਨਾਂ ਕਿਹਾ ਕਿ 30 ਮਈ ਨੂੰ ਨਤੀਜੇ ਵਾਲੇ ਦਿਨ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਫ਼ ਹੋ ਜਾਵੇਗਾ। ਕਾਂਗਰਸ ਪਾਰਟੀ ਦਾ ਉਮੀਦਵਾਰ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀ. ਜੀ. ਪੀ. ਸ੍ਰ. ਰਾਜਦੀਪ ਸਿੰਘ ਗਿੱਲ, ਨਗਰ ਨਿਗਮ ਲੁਧਿਆਣਾ ਦੇ ਮੇਅਰ  ਬਲਕਾਰ ਸਿੰਘ ਸੰਧੂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਆਈ. ਜੀ.  ਯੁਰਿੰਦਰ ਸਿੰਘ ਹੇਅਰ, ਏ. ਆਈ. ਜੀ. ਸ੍ਰ. ਗੁਰਪ੍ਰੀਤ ਸਿੰਘ ਤੂਰ, ਏ. ਆਈ. ਜੀ. ਸ੍ਰ. ਮੁਖਵਿੰਦਰ ਸਿੰਘ ਭੁੱਲਰ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ,  ਤੇਜਾ ਸਿੰਘ ਧਾਲੀਵਾਲ, .ਜੇ.  ਪੀ. ਸਿੰਘ, ਈਸ਼ਵਰਜੋਤ ਸਿੰਘ ਚੀਮਾ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ, ਪ੍ਰਸਿੱਧ ਰੰਗਕਰਮੀ  ਰਵਿੰਦਰ ਸਿੰਘ ਰੰਗੂਵਾਲ ਅਤੇ ਹੋਰ ਹਾਜ਼ਰ ਸਨ।

18120cookie-check69ਵੀਂ ਰਾਸ਼ਟਰੀ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਸ਼ੁਰੂ.

Leave a Reply

Your email address will not be published. Required fields are marked *

error: Content is protected !!