ਜ਼ਿਲਾ ਲੁਧਿਆਣਾ ਵਿੱਚ ਅੰਤਰਰਾਸ਼ਟਰੀ ਨਸ਼ਾ ਬੁਰਾਈ ਅਤੇ ਗੈਰਕਾਨੂੰਨੀ ਕਾਰੋਬਾਰ ਵਿਰੋਧੀ ਦਿਵਸ ਮੌਕੇ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ

Loading


ਵਧੀਕ ਡਿਪਟੀ ਕਮਿਸ਼ਨਰ ਨੇ ਲਗਾਈਆਂ ਡਿਊਟੀਆਂ, ਲੋਕਾਂ ਤੋਂ ਸਹਿਯੋਗ ਦੀ ਮੰਗ
ਲੁਧਿਆਣਾ, 24 ਜੂਨ ( ਸਤ ਪਾਲ ਸੋਨੀ ) : ਮਿਤੀ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਬੁਰਾਈ ਅਤੇ ਗੈਰਕਾਨੂੰਨੀ ਕਾਰੋਬਾਰ ਵਿਰੋਧੀ ਦਿਵਸ ਮੌਕੇ ਜ਼ਿਲਾ ਲੁਧਿਆਣਾ ਵਿੱਚ ਵੱਖ-ਵੱਖ ਜਗਾ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ। ਇਸ ਸੰਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਜੇ ਸੂਦ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਕੀਤੀ ਗਈ।
ਮੀਟਿੰਗ ਦੌਰਾਨ ਉਨਾਂ ਖੇਡ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਵਿੱਚ ਨਸ਼ਿਆਂ ਵਿਰੁਧ ਜਾਗਰੂਕਤਾ ਫੈਲਾਉਣ ਲਈ ਸ਼ਹਿਰ ਵਿੱਚ ਦੌਡ਼ ਦਾ ਆਯੋਜਨ ਕਰਾਉਣ। ਇਸ ਜਾਗਰੂਕਤਾ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਭੈਡ਼ੇ ਪ੍ਰਭਾਵਾਂ ਅਤੇ ਇਸ ਭੈਡ਼ੀ ਆਦਤ ਤੋਂ ਖਹਿਡ਼ਾ ਛੁਡਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਾਉਣ। ਇਸ ਦੌਡ਼ ਦੌਰਾਨ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਵਿੱਚ ਜਾਰੀ ਰੱਖਣ ਲਈ ਟਰੈਫਿਕ ਪੁਲਿਸ ਦੀ ਡਿਊਟੀ ਲਗਾਈ ਗਈ। ਸੂਦ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਦਿਨ ਵੱਖ-ਵੱਖ ਵਿਸ਼ਿਆਂ ਪ੍ਰਦਰਸ਼ਨੀਆਂ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਆ ਜਾ ਸਕੇ।
ਸਿਹਤ ਵਿਭਾਗ ਨੂੰ ਸਥਾਨਕ ਟਰਾਂਸਪੋਰਟ ਨਗਰ ਵਿਖੇ ਟਰੱਕ ਚਾਲਕਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਅਤੇ ਜਾਗਰੂਕਤਾ ਕੈਂਪ ਆਯੋਜਿਤ ਕਰਨ ਬਾਰੇ ਕਿਹਾ ਗਿਆ। ਜਿਸ ਦੌਰਾਨ ਉਨਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਕੀਤਾ ਜਾਵੇਗਾ। ਅਜਿਹੇ ਹੀ ਸਿਹਤ ਕੈਂਪ ਜਗਰਾਂਉ ਅਤੇ ਖੰਨਾ ਵਿਖੇ ਅਤੇ ਹੋਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਲਗਾਏ ਜਾਣਗੇ।
ਇਸ ਤੋਂ ਇਲਾਵਾ ਇਸ ਦਿਨ ਜੇਲ ਵਿਭਾਗ ਵੱਲੋਂ ਜੇਲ ਵਿੱਚ ਨੁੱਕਡ਼ ਨਾਟਕ ਖੇਡਿਆ ਜਾਵੇਗਾ, ਜਿਸ ਵਿੱਚ ਹਵਾਲਾਤੀ ਅਤੇ ਕੈਦੀ ਆਪਣੀ ਅਦਾਕਾਰੀ ਦੇ ਜੌਹਰ ਵਿਖਾਉਣਗੇ। ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਇਸ ਮੌਕੇ ਮਨੋਵਿਗਿਆਨੀ ਡਾਕਟਰ ਦੀ ਅਗਵਾਈ ਵਿੱਚ ਡਾਕਟਰਾਂ ਦੀ ਜਾਂਚ ਟੀਮ ਵੀ ਭੇਜੀ ਜਾਵੇ। ਸੂਦ ਨੇ ਇਸ ਦਿਵਸ ਨੂੰ ਸਹੀ ਮਾਅਨਿਆਂ ਵਿੱਚ ਮਨਾਉਣ ਅਤੇ ਨਸ਼ੇ ਵਿਰੋਧੀ ਸੁਨੇਹਾ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਆਸ ਕੀਤੀ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ)  ਅਮਰਿੰਦਰ ਸਿੰਘ ਮੱਲੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

21010cookie-checkਜ਼ਿਲਾ ਲੁਧਿਆਣਾ ਵਿੱਚ ਅੰਤਰਰਾਸ਼ਟਰੀ ਨਸ਼ਾ ਬੁਰਾਈ ਅਤੇ ਗੈਰਕਾਨੂੰਨੀ ਕਾਰੋਬਾਰ ਵਿਰੋਧੀ ਦਿਵਸ ਮੌਕੇ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ

Leave a Reply

Your email address will not be published. Required fields are marked *

error: Content is protected !!