![]()

ਲੁਧਿਆਣਾ, 12 ਅਕਤੂਬਰ ( ਸਤ ਪਾਲ ਸੋਨੀ ) : ਬੀਤੇ ਦਿਨੀਂ ਸਥਾਨਕ ਦਯਾਨੰਦ ਹਸਪਤਾਲ ਦੇ ਬਾਹਰ ਹਮਲਾਵਰ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਜਖ਼ਮੀ ਹੋਏ ਪੰਜਾਬ ਪੁਲਿਸ ਦੇ ਜਵਾਨ ਦਵਿੰਦਰ ਸਿੰਘ ਦਾ ਹਾਲ-ਚਾਲ ਜਾਨਣ ਲਈ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਹਸਪਤਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਇਸ ਮੌਕੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਬਿੱਟੂ ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਹ ਜਲਦ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਉਨਾਂ ਦਵਿੰਦਰ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਜਖ਼ਮੀ ਦਵਿੰਦਰ ਸਿੰਘ ਦੀ ਜਲਦ ਸਿਹਤਯਾਬੀ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਮੌਕੇ ਉਨਾਂ ਨਾਲ ਪੀ. ਏ. ਹਰਜਿੰਦਰ ਸਿੰਘ ਢੀਂਡਸਾ ਅਤੇ ਹੋਰ ਵੀ ਹਾਜ਼ਰ ਸਨ।
270800cookie-checkਲੋਕ ਸਭਾ ਮੈਂਬਰ ਬਿੱਟੂ ਜਖ਼ਮੀ ਦਵਿੰਦਰ ਸਿੰਘ ਦਾ ਪਤਾ ਲੈਣ ਦਯਾਨੰਦ ਹਸਪਤਾਲ ਪਹੁੰਚੇ