ਸਿਲੰਡਰ ਧਮਾਕਾ ਘਟਨਾ ਦੇ ਪੀੜਤਾਂ ਨੂੰ ਬੀਮਾ ਰਾਸ਼ੀ ਦੇ ਚੈੱਕ ਪ੍ਰਦਾਨ

Loading

ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਹਰੇਕ ਪੀੜਤ ਨਾਲ ਖੜੀ-ਬਿੱਟੂ

ਲੁਧਿਆਣਾ, 31 ਅਕਤੂਬਰ ( ਸਤ ਪਾਲ ਸੋਨੀ ) : ਲੰਘੇ ਅਪ੍ਰੈੱਲ ਮਹੀਨੇ ਸਥਾਨਕ ਸਮਰਾਟ ਕਲੋਨੀ (ਗਿਆਸਪੁਰਾ) ਵਿਖੇ ਵਾਪਰੀ ਗੈਸ ਸਿਲੰਡਰ ਧਮਾਕਾ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਅੱਜ ਬੀਮਾ ਸਹਾਇਤਾ ਰਾਸ਼ੀ ਦੀ ਵੰਡ ਕੀਤੀ ਗਈ। ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੌਂਪੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਚੁੱਕੇ ਹਨ।

ਦੱਸਣਯੋਗ ਹੈ ਕਿ ਇਸ ਘਟਨਾ ਵਿੱਚ ਕੁੱਲ 40 ਵਿਅਕਤੀ ਜਖ਼ਮੀ ਹੋਏ ਸਨ, ਜਿਨਾਂ ਵਿੱਚੋਂ 14 ਜਖ਼ਮੀਆਂ ਦੀ ਮੌਤ ਹੋ ਗਈ ਸੀ। ਜਦਕਿ ਇੱਕ ਹੋਰ ਵਿਅਕਤੀ ਦੀ ਜਾਇਦਾਦ ਨੂੰ ਨੁਕਸਾਨ ਹੋਇਆ ਸੀ। ਸਾਰੇ ਜ਼ਖ਼ਮੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ਼ ਕਰਵਾਇਆ ਗਿਆ ਸੀ। ਇਸ ਮੌਕੇ ਭਾਵਪੂਰਨ ਸ਼ਬਦਾਂ ਨਾਲ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਬਿੱਟੂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਗੈਸ ਕੰਪਨੀ ਵੱਲੋਂ ਬੀਮਾ ਮੁਆਵਜ਼ਾ ਦਿੱਤਾ ਗਿਆ ਹੈ। ਉਨਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਭਵਿੱਖ ਵਿੱਚ ਵੀ ਹਮੇਸ਼ਾਂ ਉਨਾਂ ਦੇ ਨਾਲ ਖੜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਅਤੇ ਰਾਜਿੰਦਰ ਬੇਰੀ, ਸੀਨੀਅਰ ਕਾਂਗਰਸੀ ਆਗੂ ਜਸਬੀਰ ਲਵਨ ਅਤੇ ਹੋਰ ਹਾਜ਼ਰ ਸਨ।

27980cookie-checkਸਿਲੰਡਰ ਧਮਾਕਾ ਘਟਨਾ ਦੇ ਪੀੜਤਾਂ ਨੂੰ ਬੀਮਾ ਰਾਸ਼ੀ ਦੇ ਚੈੱਕ ਪ੍ਰਦਾਨ

Leave a Reply

Your email address will not be published. Required fields are marked *

error: Content is protected !!