ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Loading

ਸੰਦੌੜ 14 ਜਨਵਰੀ  ( ਹਰਮਿੰਦਰ ਸਿੰਘ ਭੱਟ): ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਵਿੱਚ ਚੱਲ ਰਹੇ ਤਿੰਨ ਦਿਨਾ ਸਮਾਗਮ ਦੇ ਅਖੀਰਲੇ ਦਿਨ ਸਮੂਹ ਨਗਰ ਨਿਵਾਸੀਆ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।ਇਸ ਸਬੰਧੀ ਭਾਈ ਬਲਦੇਵ ਸਿੰਘ ਗਿੱਲ ਅਤੇ ਸ. ਹਰਵਿੰਦਰ ਸਿੰਘ ਧਾਲੀਵਾਲ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਨੇ  ਦੱਸਿਆ  ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਤੋਂ ਆਰੰਭ ਹੋ ਕੇ ਨਗਰ ਪੰਜਗਰਾਈਆਂ ਦੀਆਂ ਪਰਕਰਮਾਂ ਕਰਦਾ ਹੋਇਆ ਗੁਰਦੁਆਰਾ ਤਲਾਅ ਸਾਹਿਬ ਪਿੰਡ ਬਾਪਲਾ ਵਿਖੇ ਪੜਾਅ ਕਰਨ ਉਪਰੰਤ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਪਹੰਚਿਆਂ ਇਸ ਮੌਕੇ ਵੱਖ ਵੱਖ ਢਾਡੀ ਜਥਿਆ, ਕਵੀਸ਼ਰਾਂ ਨੇ ਧਾਰਮਿਕ ਵਾਰਾਂ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਗਰ ਦੇ ਵਿੱਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵਧ ਚੜ੍ਹ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਨਗਰ ਦੇ ਨੌਜਵਾਨ,ਗ੍ਰਾਂਮ ਪੰਚਾਇਤ, ਸਮੂਹ ਕਲੱਬਾਂ ਅਤੇ ਵੱਡੀ ਗਿਣਤੀ ਦੇ ਵਿੱਚ ਸੇਵਾਦਾਰਾਂ ਵੱਲੋਂ ਸੇਵਾ ਕੀਤੀ ਗਈ।

32520cookie-checkਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Leave a Reply

Your email address will not be published. Required fields are marked *

error: Content is protected !!