10 ਕਰੋੜ ਰੁਪਏ ਤੱਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਜ਼ਿਲਾ ਪੱਧਰ ‘ਤੇ ਮਿਲਿਆ ਕਰੇਗੀ-ਸੁੰਦਰ ਸ਼ਾਮ ਅਰੋੜਾ

Loading

ਪੰਜਾਬ ਸਰਕਾਰ ਸਨਅਤਾਂ ਦੀ ਭਲਾਈ ਲਈ ਵਚਨਬੱਧ

ਲੁਧਿਆਣਾ, 23 ਜਨਵਰੀ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਵਿੱਚ ਸਨਅਤ ਅਤੇ ਵਣਜ ਮੰਤਰੀ  ਸੁੰਦਰ ਸ਼ਾਮ ਅਰੋਡ਼ਾ ਨੇ ਕਿਹਾ ਹੈ ਕਿ ਜਲਦ ਹੀ 10 ਕਰੋਡ਼ ਰੁਪਏ ਤੱਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀਆਂ ਸਾਰੀਆਂ ਪ੍ਰਵਾਨਗੀਆਂ ਜ਼ਿਲਾ ਪੱਧਰ ‘ਤੇ ਹੀ ਮਿਲਣ ਲੱਗਣਗੀਆਂ। ਇਸ ਸੰਬੰਧੀ ਪੰਜਾਬ ਸਰਕਾਰ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਲੱਗੀ ਹੈ, ਜਿਸ ਨਾਲ ਡਿਪਟੀ ਕਮਿਸ਼ਨਰਾਂ ਨੂੰ 10 ਕਰੋਡ਼ ਰੁਪਏ ਤੱਕ ਦੇ ਸਨਅਤੀ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇਣ ਦੀ ਸ਼ਕਤੀ ਮਿਲ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਇੱਕ ਕਰੋਡ਼ ਰੁਪਏ ਤੱਕ ਦੇ ਪ੍ਰੋਜੈਕਟਾਂ ਨੂੰ ਜ਼ਿਲਾ ਪੱਧਰ ‘ਤੇ ਪ੍ਰਵਾਨਗੀ ਮਿਲਦੀ ਹੈ, ਜਿਸ ਦਾ ਸਨਅਤਕਾਰਾਂ ਨੂੰ ਬਹੁਤ ਲਾਭ ਹੋਇਆ ਹੈ। ਅੱਜ ਸਥਾਨਕ ਲੁਧਿਆਣਾ ਬੀਵਰੇਜਜ਼ ਪ੍ਰਾਈਵੇਟ ਲਿਮਿਟਡ ਕੰਪਨੀ ਦਾ ਦੌਰਾ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਨਅਤਾਂ ਦੀ ਭਲਾਈ ਲਈ ਹਰ ਉਪਰਾਲਾ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਕੋਈ ਵੀ ਸੂਬਾ ਸਨਅਤ ਦੇ ਵਿਕਾਸ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ। ਇਸੇ ਕਰਕੇ ਹੀ ਉਹ ਸਨਅਤਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਦੇ ਹਨ ਤਾਂ ਜੋ ਸਨਅਤਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪਤਾ ਲੱਗ ਸਕੇ ਅਤੇ ਹੱਲ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਹਨ ਕਿ ਅਧਿਕਾਰੀਆਂ ਵੱਲੋਂ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਦਰਾਂ ‘ਤੇ ਜਾ ਕੇ ਸੁਣਿਆ ਜਾਵੇ। ਉਨਾਂ ਕਿਹਾ ਕਿ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੂਬੇ ਵਿੱਚ ਵੱਧ ਤੋਂ ਵੱਧ ਸਨਅਤਾਂ ਦੇ ਕਲੱਸਟਰ ਬਣਾ ਕੇ ਵਿਕਾਸ ਕੀਤਾ ਜਾਵੇ ਤਾਂ ਜੋ ਸਨਅਤਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਵੱਧ ਤੋਂ ਵੱਧ ਸਬਸਿਡੀ ਅਤੇ ਹੋਰ ਸਹਾਇਤਾ ਰਾਸ਼ੀਆਂ ਦਿਵਾਈਆਂ ਜਾ ਸਕਣ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਅਤੇ ਸਨਅਤਕਾਰਾਂ ਦਰਮਿਆਨ ਜੋ ਸਮਝੌਤੇ ਸਹੀਬੱਦ ਹੋਏ ਸਨ, ਉਨਾਂ ਵਿੱਚੋਂ ਜਿਆਦਾਤਰ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਉਨਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਮੇਸ਼ ਜੋਸ਼ੀ ਅਤੇ ਕੰਪਨੀ ਦੇ ਨੁਮਾਇੰਦੇ ਹਾਜ਼ਰ ਸਨ।

33300cookie-check10 ਕਰੋੜ ਰੁਪਏ ਤੱਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਜ਼ਿਲਾ ਪੱਧਰ ‘ਤੇ ਮਿਲਿਆ ਕਰੇਗੀ-ਸੁੰਦਰ ਸ਼ਾਮ ਅਰੋੜਾ

Leave a Reply

Your email address will not be published. Required fields are marked *

error: Content is protected !!