![]()

ਲੁਧਿਆਣਾ, 24 ਜਨਵਰੀ ( ਸਤ ਪਾਲ ਸੋਨੀ ) : ਲੰਮੇ ਸਮੇਂ ਤੋਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿੱਚ ਸੇਵਾ ਨਿਭਾਅ ਰਹੇ ਸਹਾਇਕ ਥਾਣੇਦਾਰਾਂ (ਏ. ਐੱਸ. ਆਈਜ਼) ਬਹਾਦਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ,ਪਲਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਦੀਆਂ ਹੁਣ ਤੱਕ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿੱਚ ਰੱਖ ਕੇ ਪੰਜਾਬ ਪੁਲਿਸ ਵੱਲੋਂ ਸਹਾਇਕ ਸਬ ਇੰਸਪੈਕਟਰ ਤੋਂ ਸਬ ਇੰਸਪੈਕਟਰ ਵਜੋਂ ਤਰੱਕੀ ਨਾਲ ਨਿਵਾਜ਼ਿਆ ਗਿਆ ਹੈ। ਇਸ ਮੌਕੇ ਉਪਰੋਕਤ ਸਾਰਿਆਂ ਨੂੰ ਅੱਜ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਨੇ ਤਰੱਕੀ ਦੇ ਸਟਾਰ ਲਗਾਏ। ਉਨਾਂ ਤਰੱਕੀ ਦੀ ਵਧਾਈ ਦਿੰਦਿਆਂ ਉਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਆਈ. ਪੀ. ਐੱਸ. ਡਾ. ਪ੍ਰਗਿਆ ਜੈਨ, ਸਹਾਇਕ ਕਮਿਸ਼ਨਰ ਪੁਲਿਸ ਗੁਰਦੇਵ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
334400cookie-checkਪੁਲਿਸ ਕਮਿਸ਼ਨਰੇਟ ਵਿੱਚ ਸਹਾਇਕ ਥਾਣੇਦਾਰਾਂ ਨੂੰ ਥਾਣੇਦਾਰਾਂ ਵਜੋਂ ਤਰੱਕੀਆਂ