ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ

Loading

ਦੇਸ਼ ਵਿਰੋਧੀ ਤਾਕਤਾਂ ਨੂੰ ਭਾਜ ਦੇਣਾ ਹੀ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ-ਰਵਨੀਤ ਸਿੰਘ ਬਿੱਟੂ

ਲੁਧਿਆਣਾ, 17 ਫਰਵਰੀ ( ਸਤ ਪਾਲ ਸੋਨੀ ) :   ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੇਸ਼ ਵਿਰੋਧੀ ਤਾਕਤਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਦੀ ਚਿਤਾਵਨੀ ਦਿੱਤੀ ਹੈ। ਉਨਾਂ ਕਿਹਾ ਕਿ ਭਾਰਤ ਦੇਸ਼ ਦੀ ਆਜ਼ਾਦੀ ਅਤੇ ਅਮਨ ਸ਼ਾਂਤੀ ਨੂੰ ਬਹਾਲ ਕਰਨ ਲਈ ਹਜ਼ਾਰਾਂ ਦੇਸ਼ ਵਾਸੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਅਜ਼ਾਦੀ ਅਤੇ ਅਮਨ ਸ਼ਾਂਤੀ ਨੂੰ ਦੇਸ਼ ਵਾਸੀ ਕਿਸੇ ਵੀ ਹੀਲੇ ਖੁੱਸਣ ਨਹੀਂ ਦੇਣਗੇ। ਉਹ ਅੱਜ ਇਥੇ ਸਥਾਨਕ ਘੰਟਾ ਘਰ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਫੌਜੀ ਜਵਾਨਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਣ ਤੋਂ ਪਹਿਲਾਂ ਹਾਜ਼ਰ ਸ਼ਹਿਰਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਵਿਰੋਧੀ ਤਾਕਤਾਂ ਨੂੰ ਭਾਜ ਦੇਣ ਲਈ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ ਅਤੇ ਦੇਸ਼ ਵਾਸੀਆਂ ਨੂੰ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਦਾ ਸਿਰ ਕੁਚਲਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਉਨਾਂ ਨਾਲ ਵਿਧਾਇਕ  ਸੁਰਿੰਦਰ ਡਾਬਰ, ਵਿਧਾਇਕ ਸੰਜੀਵ ਤਲਵਾਡ਼, ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਨਗਰ ਨਿਗਮ ਦੇ ਸੀਨੀਅਰ ਮੀਤ ਪ੍ਰਧਾਨ  ਸ਼ਾਮ ਸੁੰਦਰ ਮਲਹੋਤਰਾ, ਜ਼ਿਲਾ ਕਾਂਗਰਸ ਪ੍ਰਧਾਨ  ਅਸ਼ਵਨੀ ਕੁਮਾਰ ਸ਼ਰਮਾ,  ਕੇ. ਕੇ. ਬਾਵਾ, ਕਮਲਜੀਤ ਸਿੰਘ ਕਡ਼ਵਲ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

35120cookie-checkਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ

Leave a Reply

Your email address will not be published. Required fields are marked *

error: Content is protected !!