![]()

ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਵਾਂਗੇ :ਰਾਮ ਲਾਲ
ਲੁਧਿਆਣਾ,25 ਮਾਰਚ (ਸਤ ਪਾਲ ਸੋਨੀ) : ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਤੇ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਸਿਫਾਰਿਸ਼ ਤੇ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਮ ਲਾਲ ਨੂੰ ਵਾਰਡ ਨੰ: 35 ਦਾ ਪ੍ਰਧਾਨ ਨਿਯੁਕਤ ਕਰਦੇ ਹੋਏ ਕਾਂਗਰਸ ਭਵਨ ਵਿਖੇ ਨਿਯੁਕਤੀ ਪੱਤਰ ਸੋਂਪਿਆ। ਇਸ ਮੋਕੇ ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ। ਇਸ ਮੋਕੇ ਤੇ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾ ਵਿਚ ਰਾਮ ਲਾਲ ਨੇ ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇਕ ਕਰ ਦਿੱਤਾ ਅਤੇ ਆਪਣੇ ਬੂਥ ਤੋਂ ਸ਼ਾਨਦਾਰ ਜਿੱਤ ਦਿਵਾਈ।
ਜਰਨੈਲ ਸਿੰਘ ਸ਼ਿਮਲਾਪੁਰੀ ਨੇ ਆਸ ਨਾਲ ਕਿਹਾ ਕਿ ਹੁਣ ਲੋਕ ਸਭਾ ਦੀਆਂ ਚੋਣਾ ਵਿਚ ਵੀ ਰਾਮ ਲਾਲ ਪਹਿਲਾਂ ਦੀ ਤਰਾਂ ਮਿਹਨਤ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੂੰ ਵੱਡੇ ਫਰਕ ਨਾਲ ਜਿੱਤਾਉਣ ਲਈ ਕੰਮ ਕਰਨਗੇ। ਇਸ ਮੌਕੇ ਤੇ ਰਾਮ ਲਾਲ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜੁੰਮੇਵਾਰੀ ਉਨਾਂ ਨੂੰ ਸੋਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਣਗੇ। ਇਸ ਮੌਕੇ ਤੇ ਉਪਰੋਕਤ ਆਗੂਆਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਕੇ. ਬਾਵਾ, ਡਿਪਟੀ ਮੇਅਰ ਦੇ ਓਐਸਡੀ ਪ੍ਰਿਤਪਾਲ ਦੁਆਬੀਆ, ਬਲਾਕ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਛਿੰਦਾ, ਵਾਲਮੀਕਿ ਆਗੂ ਕੇ.ਪੀ. ਰਾਣਾ, ਯੂਥ ਕਾਂਗਰਸ ਦੇ ਵਾਰਡ ਪ੍ਰਧਾਨ ਗੁਰਨਾਮ ਸਿੰਘ ਹੀਰਾ ਆਦਿ ਹਾਜਰ ਸਨ।