ਹਲਕਾ ਲੁਧਿਆਣਾ ਵਿੱਚ 62.15 ਫੀਸਦੀ ਮਤਦਾਨ

Loading

ਜ਼ਿਲਾ ਚੋਣ ਅਫ਼ਸਰ ਵੱਲੋਂ ਵੋਟਰਾਂ ਅਤੇ ਚੋਣ ਅਧਿਕਾਰੀਆਂ ਦਾ ਧੰਨਵਾਦ

ਲੁਧਿਆਣਾ, 19 ਮਈ ( ਸਤ ਪਾਲ ਸੋਨੀ ) : ਲੋਕ ਸਭਾ ਚੋਣਾਂ-2019 ਤਹਿਤ ਹਲਕਾ ਲੁਧਿਆਣਾ ਲਈ ਵੋਟਾਂ ਪਾਉਣ ਦਾ ਕੰਮ ਅੱਜ ਪੂਰਨ ਅਮਨ ਅਮਾਨ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਗਿਆ। ਹਲਕਾ ਲੁਧਿਆਣਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 62.15  ਫੀਸਦੀ ਵੋਟਿੰਗ ਦਰਜ ਕੀਤੀ ਗਈ।

ਵੋਟ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹਲਕਾ ਲੁਧਿਆਣਾ ਕੇਂਦਰੀ ਵਿੱਚ 62.11 ਫੀਸਦੀ, ਹਲਕਾ ਲੁਧਿਆਣਾ ਪੱਛਮੀ ਵਿੱਚ 62.43 ਫੀਸਦੀ, ਹਲਕਾ ਲੁਧਿਆਣਾ ਪੂਰਬੀ ਵਿੱਚ 63.67 ਫੀਸਦੀ, ਹਲਕਾ ਲੁਧਿਆਣਾ ਉੱਤਰੀ ਵਿੱਚ 60.42 ਫੀਸਦੀ, ਹਲਕਾ ਲੁਧਿਆਣਾ ਦੱਖਣੀ ਵਿੱਚ 55.88 ਫੀਸਦੀ, ਹਲਕਾ ਆਤਮ ਨਗਰ ਵਿੱਚ 58.05 ਫੀਸਦੀ, ਹਲਕਾ ਦਾਖਾ ਵਿੱਚ 67.54 ਫੀਸਦੀ, ਹਲਕਾ ਗਿੱਲ ਵਿੱਚ 64.32 ਫੀਸਦੀ ਅਤੇ ਹਲਕਾ ਜਗਰਾਉਂ ਵਿੱਚ 63.06 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸ੍ਰੀ ਅਗਰਵਾਲ ਨੇ ਜ਼ਿਲਾ ਲੁਧਿਆਣਾ ਵਿੱਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਿਰੇ ਨ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਵੋਟਰਾਂ ਅਤੇ ਚੋਣ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ, ਜਿਨਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ੜੀ ਤਤਪਰਤਾ ਨਾਲ ਆਪਣੀ-ਆਪਣੀ ਜਿੰਮੇਵਾਰੀ ਨਿਭਾਈ। ਜ਼ਿਕਰਯੋਗ ਹੈ ਕਿ ਹਲਕਾ ਲੁਧਿਆਣਾ ਲਈ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ 22 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਅੱਜ ਹਲਕਾ ਲੁਧਿਆਣਾ ਦੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ

40170cookie-checkਹਲਕਾ ਲੁਧਿਆਣਾ ਵਿੱਚ 62.15 ਫੀਸਦੀ ਮਤਦਾਨ
error: Content is protected !!