![]()

ਲੁਧਿਆਣਾ, 5 ਅਗਸਤ ((ਸਤ ਪਾਲ ਸੋਨੀ) : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਕਾਰੋਬਾਰੀ ਗੁਰਦੀਪ ਸਿੰਘ ਗੋਸ਼ਾ ਨੇ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਧਾਰਾ 370 ਅਤੇ 35 ਨੂੰ ਖਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਇਹ ਫੈਸਲਾ ਜੰਮੂ ਕਸ਼ਮੀਰ ਦੇ ਵਸਨੀਕਾਂ ਅਤੇ ਭਾਰਤ ਦੇ ਵਪਾਰੀਆਂ ਲਈ ਲਾਭਕਾਰੀ ਹੋਵੇਗਾ।ਗੁਰਦੀਪ ਸਿੰਘ ਗੋਸ਼ਾ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਲੀਗਲ ਵਿੰਗ ਦੇ ਮੈਂਬਰ ਲਈ ਐਡਵੋਕੇਟ ਲਵਲੀਨ ਸਿੰਘ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਹਿਲਾਂ ਜੰਮੂ–ਕਸ਼ਮੀਰ ਦੀ ਆਰਥਿਕਤਾ ਸੈਰ–ਸਪਾਟਾ ਉੱਤੇ ਨਿਰਭਰ ਸੀ ਪਰ ਹੁਣ ਰਾਜ ਉਦਯੋਗਿਕ ਵਿਕਾਸ ਅਤੇ ਵਪਾਰ ਤੋਂ ਕਮਾਈ ਕਰ ਸਕਦਾ ਹੈ। ਗੁਰਦੀਪ ਗੋਸ਼ਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਪਾਰੀਆਂ ਨੂੰ ਹੌਜ਼ਰੀ ਅਤੇ ਹੋਰ ਵਸਤਾਂ ਦੀ ਸਪਲਾਈ ਨਾਲ ਲਾਭ ਮਿਲੇਗਾ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਜੰਮੂ–ਕਸ਼ਮੀਰ ਵਿੱਚ ਵਪਾਰ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਹਨ ਅਤੇ ਹੁਣ ਕਸ਼ਮੀਰ ਵਾਸੀਆਂ ਨੂੰ ਨੌਕਰੀ ਅਤੇ ਕਾਰੋਬਾਰ ਦੇ ਮੌਕੇ ਮਿਲਣਗੇ ਅਤੇ ਵਪਾਰ ਵਿੱਚ ਵਾਧਾ ਹੋਵੇਗਾ। ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਲੁਧਿਆਣਾ ਤੋਂ, ਹੌਜ਼ਰੀ ਦੀਆਂ ਵਸਤਾਂ , ਸਾਈਕਲ ਅਤੇ ਹੋਰ ਵਸਤਾਂ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਭੇਜੀਆਂ ਜਾਂਦੀਆਂ ਸਨ ਅਤੇ ਹੁਣ ਕਸ਼ਮੀਰ ਲਈ ਵੀ ਦਰਾਮਦ ਅਤੇ ਨਿਰਯਾਤ ਦਾ ਰਾਹ ਖੋਲ੍ਹ ਦਿੱਤਾ ਗਿਆ ਹੈ।ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਹਰੇਕ ਭਾਰਤੀ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਤਿਹਾਸਕ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਾ ਹੈ। ਮੀਟਿੰਗ ਦੌਰਾਨ ਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਗੁਰਜੀਤ ਸਿੰਘ ਅਤੇ ਰਾਜੇਸ਼ ਕੁਮਾਰ ਹਾਜ਼ਰ ਸਨ।