![]()

ਜ਼ਿਲਾ ਮੈਜਿਸਟ੍ਰੇਟ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਪੌਦਿਆਂ ਨੂੰ ਬਚਾਉਣ ਹਿੱਤ ਪਾਬੰਦੀ ਹੁਕਮ ਜਾਰੀ
ਲੁਧਿਆਣਾ, 7 ਅਗਸਤ (ਸਤ ਪਾਲ ਸੋਨੀ) : ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਚਰਵਾਹਿਆਂ/ਵਿਅਕਤੀਆਂ ਵੱਲੋਂ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜ਼ਿਲਾ ਲੁਧਿਆਣਾ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸਡ਼ਕਾਂ ਕਿਨਾਰੇ ਚਰਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਫੌਜਦਾਰੀ ਦੰਡ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਅਗਰਵਾਲ ਨੇ ਕਿਹਾ ਹੈ ਕਿ ਧਿਆਨ ਵਿੱਚ ਆਇਆ ਹੈ ਕਿ ਵੱਖ-ਵੱਖ ਪਸ਼ੂ ਪਾਲਕ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸਡ਼ਕਾਂ ਕਿਨਾਰੇ ਚਰਾਉਂਦੇ ਘੁੰਮਦੇ ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸਡ਼ਕਾਂ ਕਿਨਾਰੇ ਲਗਾਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਜ਼ਿਲਾ ਲੁਧਿਆਣਾ ਦੇ ਹਰੇਕ ਪਿੰਡ ਵਿੱਚ ਸਰਕਾਰ ਦੇ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਜਾ ਰਹੇ ਹਨ। ਇਸ ਲਈ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਪ੍ਰਕਾਸ਼ ਪੁਰਬ ਦੇ ਵਿਸ਼ਵ ਪੱਧਰੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਇਸ ‘ਤੇ ਤੁਰੰਤ ਕਾਰਵਾਈ ਕਰਨ ਦੀ ਲੋਡ਼ ਹੈ। ਇਹ ਹੁਕਮ 6 ਅਕਤੂਬਰ, 2019 ਤੱਕ ਲਾਗੂ ਰਹੇਗਾ।