ਪਿੰਡ ਨੱਥੋਵਾਲ ਵਿਖੇ ਦਾਨੀ ਸੱਜਣਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਬਣਾਉਣ ਦਾ ਬੀੜਾ ਚੁੱਕਿਆ

Loading

ਜ਼ਿਲਾ ਸਿੱਖਿਆ ਅਫ਼ਸਰ ਦੀ ਹਾਜ਼ਰੀ ਵਿੱਚ ਪੰਜ ਪਿਆਰਿਆਂ ਨੇ ਸ਼ੁਰੂ ਕਰਵਾਇਆ ਕੰਮ

ਰਾਏਕੋਟ/ਲੁਧਿਆਣਾ, 26 ਅਗਸਤ (ਸਤ ਪਾਲ  ਸੋਨੀ) : ਪਿੰਡ ਨੱਥਵਾਲ ਵਾਸੀਆਂ ਨੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜਦਿਆਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਪਿੰਡ ਦੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ ਨਵੇਂ ਸਿਰੇ ਤੋਂ ਬਣਾਉ ਦਾ ਬੀੜਾ ਚੁੱਕ ਲਿਆ ਹੈ ਇਸ ਇਮਾਰਤ ਦਾ ਅੱਜ ਲੁਧਿਆਣਾ ਦੀ ਜ਼ਿਲਾ ਸਿੱਖਿਆ ਅਫ਼ਸਰ (ਐਲੀ. ਸਿੱ.) ਰਾਜਿੰਦਰ ਕੌਰ ਦੀ ਹਾਜ਼ਰੀ ਵਿੱਚ ਪੰਜ ਪਿਆਰਿਆਂ ਨੇ ਉਸਾਰੀ ਕਾਰਜ ਸ਼ੁਰੂ ਕਰਵਾਇਆ ਇਸ ਇਮਾਰਤ ਤੇ 45 ਲੱਖ ਰੁਪਏ ਦੇ ਕਰੀਬ ਲਾਗਤ ਆਉਣ ਦਾ ਅਨੁਮਾਨ ਹੈ ਸਕੂਲ ਦੇ ਵਿਹੜੇ ਵਿੱਚ ਰੱਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਸ ਉਪਰੰਤ ਨੀਂਹ ਰੱਖਣ ਦਾ ਕਾਰਜ ਕੀਤਾ ਗਿਆ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਰਾਜਿੰਦਰ ਕੌਰ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਸਥਾਨਕ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ ਉਨਾਂ ਹੋਰਨਾਂ ਪਿੰਡਾਂ ਦੇ ਪ੍ਰਵਾਸੀ ਪਰਿਵਾਰਾਂ, ਮੋਹਤਬਰ ਵਿਅਕਤੀਆਂ ਅਤੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਵੀ ਪਿੰਡ ਨੱਥੋਵਾਲ ਦੀ ਤਰਾਂ ਆਪਣੇਆਪਣੇ ਪਿੰਡ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਅੱਗੇ ਆਉਣ

ਉਨਾਂ ਕਿਹਾ ਕਿ ਪਿੰਡ ਨੱਥੋਵਾਲ ਵਾਸੀਆਂ ਵੱਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਦੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਬਹੁਤ ਸਰਾਹਿਆ ਹੈ ਉਨਾਂ ਭਰੋਸਾ ਦਿੱਤਾ ਕਿ ਪਿੰਡ ਨੱਥੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਦੇ ਨਾਲਨਾਲ ਹੋਰ ਬੁਨਿਆਦੀ ਲੋੜਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾਇਸ ਮੌਕੇ ਪਿੰਡ ਦੀ ਵੈੱਲਫੇਅਰ ਸੁਸਾਇਟੀ ਦੇ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਇਮਾਰਤ ਲਈ ਗੁਰਦੀਪ ਸਿੰਘ ਬੁੱਟਰ ਕੈਨੇਡਾ, ਡਾ. ਭਜਨ ਸਿੰਘ, ਸਾਬਕਾ ਸਰਪੰਚ ਬਚਨ ਸਿੰਘ ਪਰਿਵਾਰ ਵੱਲੋਂ, ਜਸਵਿੰਦਰ ਕੌਰ, ਮਾਸਟਰ ਨਛੱਤਰ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ ਕੈਨੇਡਾ, ਸਰਬਜੀਤ ਸਿੰਘ, ਰਾਜਿੰਦਰ ਸਿੰਘ, ਸੁਖਦੇਵ ਸਿੰਘ ਕਾਨੂੰਨਗੋ, ਸੂਬੇਦਾਰ ਜਸਵਿੰਦਰ ਸਿੰਘ, ਬਲੌਰ ਸਿੰਘ ਸਰਪੰਚ, ਪ੍ਰੀਤਮ ਸਿੰਘ ਰਟੌਲ ਅਤੇ ਹੋਰ ਦਾਨੀ ਸੱਜਣਾਂ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ

ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਪ੍ਰਭਦੀਪ ਸਿੰਘ ਨੱਥੋਵਾਲ, ਮੰਜੂ ਭਾਰਦਵਾਜ, ਅਮਰਜੀਤ ਸਿੰਘ, ਸੰਜੀਵ ਕੁਮਾਰ, ਲਵਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ ਸੁਖਪਾਲ ਸਿੰਘ, ਜਗਪ੍ਰੀਤ ਸਿੰਘ ਬੁੱਟਰ . ਐੱਸ. ਡੀ. ਲੋਕ ਸਭਾ ਮੈਂਬਰ, ਮਨਪ੍ਰੀਤ ਸਿੰਘ ਬੁੱਟਰ, ਬੀ. ਪੀ. . . ਰਮੇਸ਼ ਕੁਮਾਰ, ਕੁਲਵੰਤ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਵਿੱਕੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ

 

 

 

45770cookie-checkਪਿੰਡ ਨੱਥੋਵਾਲ ਵਿਖੇ ਦਾਨੀ ਸੱਜਣਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਬਣਾਉਣ ਦਾ ਬੀੜਾ ਚੁੱਕਿਆ
error: Content is protected !!