ਕੰਮ ਨਹੀਂ ਕਰ ਰਹੀਆਂ ਯੂਥ ਕਲੱਬਾਂ ਦੀ ਹੋਵੇਗੀ ਮਾਨਤਾ ਰੱਦ-ਚੇਅਰਮੈਨ ਪੰਜਾਬ ਯੂਥਵਿਕਾਸ ਬੋਰਡ

Loading

ਯੁਵਕ ਸੇਵਾਵਾਂ ਵਿਭਾਗ ਦੀ ਕਾਰਗੁਜ਼ਾਰੀ ਨੂੰ ਬਿਹਤਰ ਕਰਨ ਲਈ ਉਪਰਾਲੇ ਜਾਰੀਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ, 26 ਸਤੰਬਰ ( ਸਤ ਪਾਲ  ਸੋਨੀ) : ਪੰਜਾਬ ਯੂਥ ਵਿਕਾਸ ਬੋਰਡ ਦੇ ਨਵਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਇਸ ਵੇਲੇ 13500 ਤੋਂ ਵਧੇਰੇ ਯੂਥ ਕਲੱਬਾਂ ਯੁਵਕ ਸੇਵਾਵਾਂ ਵਿਭਾਗ ਕੋਲ ਰਜਿਸਟਰਡ ਹਨ, ਜਿਨਾਂ ਵਿੱਚੋਂ ਜਿਆਦਾਤਰ ਮੌਜੂਦਾ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਾਅਲਸਾਜ਼ੀ ਨਾਲ ਬਣਾਈਆਂ ਗਈਆਂ ਸਨ, ਉਨਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ ਉਹ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਦੌਰਾ ਕਰਨ ਪੁੱਜੇ ਸਨ

ਇਸ ਮੌਕੇ ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ 13500 ਤੋਂ ਵਧੇਰੇ ਯੂਥ ਕਲੱਬਾਂ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਹਨ, ਜਿਨਾਂ  ਵਿੱਚੋਂ ਮਹਿਜ਼ 3500 ਦੇ ਕਰੀਬ ਕਲੱਬਾਂ ਹੀ ਸਹੀ ਅਰਥਾਂ ਵਿੱਚ ਕੰਮ ਕਰ ਰਹੀਆਂ ਹਨ, ਜਦਕਿ ਬਾਕੀ ਕਲੱਬਾਂ ਮੈਦਾਨੀ ਪੱਧਰਤੇ ਕੋਈ ਵੀ ਕੰਮ ਨਹੀਂ ਕਰ ਰਹੀਆਂ ਹਨ ਜੋ ਕਲੱਬਾਂ ਕੰਮ ਨਹੀਂ ਕਰ ਰਹੀਆਂ, ਉਨਾਂ  ਵਿੱਚੋਂ ਜਿਆਦਾਤਰ ਕਲੱਬਾਂ ਨੂੰ ਪਿਛਲੀ ਸਰਕਾਰ ਵੇਲੇ ਮਾਨਤਾ ਦਿੱਤੀ ਗਈ ਸੀ ਇਸ ਪੂਰੇ ਮਾਮਲੇ ਨੂੰ ਉਹ ਖੁਦ ਦੇਖ ਰਹੇ ਹਨ, ਜਿਸ ਉਪਰੰਤ ਉਨਾਂ ਕਲੱਬਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ, ਜੋ ਕਿ ਨੌਜਵਾਨਾਂ ਅਤੇ ਪਿੰਡਾਂ ਦੀ ਭਲਾਈ ਲਈ ਕੋਈ ਵੀ ਕੰਮ ਨਹੀਂ ਕਰ ਰਹੀਆਂ ਹਨ

ਉਨਾਂ ਕਿਹਾ ਕਿ ਉਨਾਂ  ਨੇ ਜਦੋਂ ਤੋਂ ਚੇਅਰਮੈਨ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਯੁਵਕ ਸੇਵਾਵਾਂ ਵਿਭਾਗ ਦੀ ਕਾਰਗੁਜ਼ਾਰੀ ਨੂੰ ਬਿਹਤਰ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ, ਜਿਸ ਲਈ ਉਹ ਸਾਰੇ ਜ਼ਿਲਿਆਂ ਵਿੱਚ ਚੱਲ ਰਹੇ ਯੁਵਕ ਸੇਵਾਵਾਂ ਵਿਭਾਗ ਦਫ਼ਤਰਾਂ ਦੀ ਕਾਰਗੁਜ਼ਾਰੀ ਨਿੱਜੀ ਤੌਰਤੇ ਜਾ ਕੇ ਦੇਖ ਰਹੇ ਹਨ ਉਨਾਂ ਕਿਹਾ ਕਿ ਜ਼ਿਲਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਉਹ ਜਲਦ ਹੀ ਸਾਰੇ ਸਹਾਇਕ ਡਾਇਰੈਕਟਰਾਂ ਦੀ ਸਾਂਝੀ ਮੀਟਿੰਗ ਕਰਨਗੇ, ਜਿਸ ਵਿੱਚ ਵਿਭਾਗ ਨਾਲ ਸੰਬੰਧਤ ਸਾਰੇ ਮਸਲੇ ਵਿਚਾਰੇ ਜਾਣਗੇ ਉਨਾਂ  ਕਿਹਾ ਕਿ ਗੈਰਕਾਰਜਸ਼ੀਲ ਕਲੱਬਾਂ ਦੀ ਮਾਨਤਾ ਰੱਦ ਕਰਨ ਦੇ ਨਾਲਨਾਲ ਨਵੇਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਕੇ ਕਲੱਬਾਂ ਦੇ ਨਾਲ ਜੋੜਿਆ ਜਾਵੇਗਾ ਅਤੇ ਜੋ ਕਲੱਬਾਂ ਪਹਿਲਾਂ ਹੀ ਵਧੀਆ ਕਾਰਗੁਜ਼ਾਰੀ ਦਿਖਾ ਰਹੀਆਂ ਹਨ, ਉਨਾਂ  ਕਲੱਬਾਂ ਨੂੰ ਅੱਗੇ ਵਧਣ ਦੇ ਹੋਰ ਮੌਕੇ ਮੁਹੱਈਆ ਕਰਵਾਏ ਜਾਣਗੇ

ਉਨਾਂ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਐੱਨ. ਐੱਸ. ਐੱਸ.. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਨੂੰ ਵੀ ਐਕਟਿਵ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣੂ ਕਰਾ ਕੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਇਨਾਂ ਯੋਜਨਾਵਾਂ ਦਾ ਲਾਭ ਦਿਵਾਇਆ ਜਾ ਸਕੇ ਉਨਾਂ  ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਅਤੇ ਘਰਘਰ ਰੋਜ਼ਗਾਰ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣ ਲਈ ਆਪਣਾ ਯੋਗਦਾਨ ਪਾਉਣ ਇਸ ਮੌਕੇ ਲੁਧਿਆਣਾ ਦਫ਼ਤਰ ਦੀ ਕਾਰਗੁਜ਼ਾਰੀ ਤਸੱਲੀਬਖਸ਼ ਪਾਈ ਗਈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ, ਸਟੈਨੋ ਜਸਵਿੰਦਰ ਕੌਰ, ਸੁਰਿੰਦਰ ਸਿੰਘ, ਲਖਬੀਰ ਸਿੰਘ, ਹਰਦੇਵ ਸਿੰਘ, ਪਰਮਬੀਰ ਸਿੰਘ, ਅੰਜੂ ਬਾਲਾ, ਹਰਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ

 

 

46660cookie-checkਕੰਮ ਨਹੀਂ ਕਰ ਰਹੀਆਂ ਯੂਥ ਕਲੱਬਾਂ ਦੀ ਹੋਵੇਗੀ ਮਾਨਤਾ ਰੱਦ-ਚੇਅਰਮੈਨ ਪੰਜਾਬ ਯੂਥਵਿਕਾਸ ਬੋਰਡ
error: Content is protected !!