ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ-ਪੁਲਿਸ ਕਮਿਸ਼ਨਰ

Loading

ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਲੁਧਿਆਣਾ, ( ਸਤ ਪਾਲ  ਸੋਨੀ) : ਰਾਕੇਸ਼ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਇਨਾਂ  ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ ਹੈ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏਸ੍ਰੀ ਅਗਰਵਾਲ ਅੱਜ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖਵੱਖ ਹਮਲਿਆਂ ਵਿੱਚ ਹੋਏ ਸ਼ਹੀਦ ਜਵਾਨਾਂ ਅਤੇ 1 ਸਤੰਬਰ, 2018 ਤੋਂ ਲੈ ਕੇ 31 ਅਗਸਤ, 2019 ਤੱਕ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਸਹਾਇਕ ਕਮਿਸ਼ਨਰ ਪੁਲਿਸ ਮਿਸ ਪ੍ਰਭਜੋਤ ਕੌਰ ਅਤੇ ਜਸ਼ਨਜੀਤ ਸਿੰਘ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ 

     ਸ੍ਰੀ ਅਗਰਵਾਲ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ ਉਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨਾਂ ਵਿੱਚੋਂ ਕਰਮ ਸਿੰਘ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ ਉਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ

 

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲਾ ਪੁਲਿਸ ਹਮੇਸ਼ਾਂ ਉਨਾਂ ਨਾਲ ਖੜੀ ਹੈ ਇਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ ਉਨਾਂ ਇਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਵੱਲੋ ਹਰ ਕਦਮਤੇ ਉਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ ਇਸ ਦੌਰਾਨ ਸਾਬਕਾ ਪੁਲਿਸ ਮੁੱਖੀ ਡੀ. ਆਰ. ਭੱਟੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਇਸ ਮੌਕੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦੀ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਅਤੇ ਜਿਆਦਾਤਰ ਮੁਸ਼ਕਿਲਾਂ ਦਾ ਮੌਕੇਤੇ ਨਿਪਟਾਰਾ ਕੀਤਾ

47190cookie-checkਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ-ਪੁਲਿਸ ਕਮਿਸ਼ਨਰ
error: Content is protected !!